Friday, September 25, 2026

ਦਸਮੇਸ਼ ਪਿਤਾ ਦੇ ਪਰਿਵਾਰ ਦੀਆਂ ਸ਼ਹੀਦੀਆਂ ਨੂੰ ਅੱਖੋਂ ਓਹਲੇ ਨਾ ਕਰੇਂ ਸਿੱਖ ਕੌਮ – ਬਾਬਾ ਲਾਲ ਸਿੰਘ

ਭੀਖੀ, 7 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਬਾਬਾ ਲਾਲ ਸਿੰਘ ਭੀਖੀ ਮੁੱਖੀ ਮੀਰੀ-ਪੀਰੀ ਸੰਤ ਸਮਾਜ ਨੇ ਸਿੱਖ ਕੌਮ ਅਪੀਲ ਕਰਦਿਆਂ ਕਿਹਾ ਕਿ ਦਸਮੇਸ਼ Baba Lal Singhਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਸ਼ਹੀਦੀਆਂ ਨੂੰ ਮੁੱਖ ਰੱਖਦਿਆਂ ਸਿੱਖ ਕੌਮ ਦਸੰਬਰ ਮਹੀਨੇ ਵਿੱਚ ਕੋਈ ਵੀ ਖਸ਼ੀ ਦਾ ਪ੍ਰੋਗਰਾਮ ਨਾ ਕਰੇ।ਕਿਉਂਕਿ ਇਹਨਾਂ ਦਿਨਾਂ ਵਿੱਚ ਕਲਗੀਧਰ ਪਾਤਸ਼ਾਹ ਨੇ ਅਨੰਦਪੁਰ ਸਾਹਿਬ ਨੂੰ ਛੱਡੀਆਂ ਅਤੇ ਭੁੱਖੇ ਭਾਣੇ ਰਹਿ ਕੇ ਚਮਕੌਰ ਦੀ ਗਲੀ ਵਿੱਚ ਆਪਣੇ ਸਹਿਬਜ਼ਾਦਿਆਂ ਤੇ ਜਾਨ ਤੋਂ ਪਿਆਰੇ ਸਿੰਘ ਸਹਿਬਾਨਾਂ ਦੀਆਂ ਸ਼ਹੀਦੀਆਂ ਹੋਈਆਂ ਅਤੇ ਅਨੇਕਾਂ ਤਰ੍ਹਾਂ ਦੇ ਦੁੱਖ ਝੱਲੇ। ਇਸ ਲਈ ਸਾਨੂੰ ਆਪਣੇ ਕਾਲਜੇ ‘ਤੇ ਹੱਥ ਰੱਖ ਕੇ ਸੋਚਣਾ ਚਾਹੀਦਾ ਹੈ ਕਿ ਉਹ ਕਿਹੋ ਜਿਹਾ ਸਮਾਂ ਅਤੇ ਦ੍ਰਿਸ਼ ਹੋਵੇਗਾ। ਜਦੋਂ ਦਸਮੇਸ਼ ਪਿਤਾ ਜੀ ਦੇ 9 ਅਤੇ 7 ਸਾਲਾ ਸਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਨੂੰ ਸ਼ਹੀਦ ਕਰ ਦਿੱਤਾ ਗਿਆ। ਇਸ ਲਈ ਸਾਡਾ ਹੱਕ ਬਣਦਾ ਹੈ ਕਿ ਅਸੀਂ ਵੀ ਆਪਣੇ ਗੁਰੂਆਂ ਦੀਆਂ ਸ਼ਹੀਦੀਆਂ ਨੂੰ ਯਾਦ ਰੱਖਦੇ ਹੋਏ ਇਨ੍ਹਾਂ ਦਿਨਾਂ ਵਿਚ ਕੋਈ ਵੀ ਖੁਸ਼ੀ ਦਾ ਪ੍ਰੋਗਰਾਮ ਨਾ ਕਰੀਏ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply