Tuesday, March 17, 2026

ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਪਾਸੋਂ ਪਾਸਪੋਰਟ ਮੰਗੇ

30 ਦਸੰਬਰ ਤੱਕ ਸ਼ਰਧਾਲੂ ਜਮ੍ਹਾਂ ਕਰਵਾ ਸਕਦੇ ਹਨ ਪਾਸਪੋਰਟ- ਮਨਜੀਤ ਸਿੰਘ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ Passportਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।
               ਦੱਸਣਯੋਗ ਹੈ ਕਿ ਵਿਸਾਖੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਇਹ ਜਥਾ ਅਪ੍ਰੈਲ 2020 ਵਿਚ ਪਾਕਿਸਤਾਨ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿੱਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਮੇਤ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 30 ਦਸੰਬਰ 2019 ਤੀਕ ਜਮ੍ਹਾਂ ਕਰਵਾਉਣ।ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਆਪਣਾ ਪਛਾਣ ਪੱਤਰ ਅਤੇ ਰਿਹਾਇਸ਼ੀ ਪਤੇ ਦਾ ਸਬੂਤ ਦੇਣਾ ਵੀ ਜ਼ਰੂਰੀ ਹੋਵੇਗਾ।ਪਛਾਣ ਪੱਤਰ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਦਿੱਤੀਆਂ ਜਾ ਸਕਦੀਆਂ ਹਨ।ਇਸ ਦੇ ਨਾਲ ਹੀ ਸ਼ਰਧਾਲੂ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋਆਂ ਵੀ ਜ਼ਮ੍ਹਾਂ ਕਰਵਾਉਣ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮੁਕੰਮਲ ਤੇ ਦਰੁੱਸਤ ਵੇਰਵੇ ਭੇਜੇ ਜਾਣ, ਤਾਂ ਜੋ ਵੱਧ-ਵੱਧ ਤੋਂ ਵੀਜ਼ੇ ਲਗਵਾਏ ਜਾ ਸਕਣ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply