ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਹਥਿਆਰਬੰਦ ਸੈਨਾਵਾਂ
(ਆਰਮਡ ਫੋਰਸਿਸ) ਦੇ ਫਲੈਗ ਡੇਅ (ਝੰਡਾ ਦਿਵਸ) ‘ਤੇ ਇੱਕ ਵਿਸ਼ੇਸ਼ ਇਕੱਠ ਕੀਤਾ।ਉਨ੍ਹਾਂ ਨੇ ਇਸ ਦਿਨ ਦੀ ਮਹੱਤਤਾ ਤੇ ਮਨੋਰਥ ਸਾਂਝੇ ਕੀਤੇ।ਇਸ ਦਿਨ ਨੂੰ ਭਾਰਤ ਦੇ ਸੈਨਿਕਾਂ, ਹਵਾਈ ਸੈਨਿਕਾਂ ਅਤੇ ਨੇਵੀ ਦੇ ਸੈਨਿਕਾਂ ਲਈ ਸਨਮਾਨ ਵਜੋਂ ਮਨਾਉਣ ਦੀ ਰਵਾਇਤ ਬਣ ਗਈ ਹੈ।ਇਸ ਦਿਨ ਵਿਧਵਾ ਅਤੇ ਸਾਬਕਾ ਸੈਨਿਕ ਆਦਮੀਆਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਫੰਡ ਇਕੱਤਰ ਕੀਤੇ ਜਾਂਦੇ ਹਨ।
ਵਿਦਿਆਰਥੀਆਂ ਨੇ ਬਹਾਦਰ ਅਤੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਭਾਰਤੀ ਫੌਜ ਦੇਸ਼ ਵਿੱਚ ਸ਼ਾਂਤੀ ਦਾ ਕਾਰਨ ਹੈ ਅਤੇ ਉਨ੍ਹਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ।ਵਿਦਿਆਰਥੀਆਂ ਨੇ ਕਵਿਤਾਵਾਂ ਸੁਣਾ ਕੇ ਦੇਸ਼ ਭਗਤੀ ਦੇ ਗੀਤ ਵੀ ਗਾਏ ਅਤੇ ਇਹ ‘ਸੰਕਲਪ ਵੀ ਲਿਆ ਕਿ ਉਹ ਹਥਿਆਰਬੰਦ ਸੈਨਾਵਾਂ ਦੇ ਫਲੈਗ ਡੇਅ ਦੇ ਫੰਡ ਵਿੱਚ ਖੁੱਲ੍ਹ ਕੇ ਯੋਗਦਾਨ ਪਾਉਣਗੇ ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਉਨ੍ਹਾਂ ਮਹਾਨ ਨਾਇਕਾਂ ਨੂੰ ਯਾਦ ਕਰਨ ਲਈ ਸਕੂਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਿੰਨ੍ਹਾਂ ਨੇ ਆਪਣੀ ਕੌਮ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਉਨ੍ਹਾਂ ਨੇ ਇਹ ਵੀ ਕਿਹਾ ਕਿ ਇੰਨ੍ਹਾਂ ਜਵਾਨਾਂ ਨੂੰ ਯਾਦ ਕਰਨ ਦੇ ਨਾਲ ਲੋਕਾਂ ਵਿਚਕਾਰ ਸਭਿਆਚਾਰਕ ਸਾਂਝ ਅਤੇ ਭਾਰਤੀ ਸੰਸਕ੍ਰਿਤੀ ਹੋਰ ਵੀ ਮਜ਼ਬੂਤ ਹੋਵੇਗੀ।
ਸਕੂਲ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਸ਼ਨ ਦੇ ਪਿੱਛੇ ਦਾ ਵਿਸ਼ਾ ਸਾਡੇ ਸੈਨਿਕਾਂ ਨਾਲ ਦੇਸ਼ ਦੀ ਏਕਤਾ ਦਾ ਪ੍ਰਗਟਾਵਾ ਕਰਨਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media