ਭੀਖੀ, 9 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) -ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਲਾ ਵਿਖੇ `ਬੱਚਿਆਂ ਵਿੱਚ ਪੜ੍ਹਨ ਰੁਚੀਆਂ ਦਾ
ਵਿਕਾਸ` ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਡਾ. ਪਵਨ ਕੁਮਾਰ ਸੂਦ ਨੇ ਸੈਮੀਨਾਰ ਦੌਰਾਨ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਡਾ. ਸੂਦ ਨੇ ਕਿਹਾ ਕਿ ਬੱਚਿਆਂ ਵਿੱਚ ਪੜ੍ਹਨ ਰੁਚੀਆਂ ਦਾ ਵਿਕਾਸ ਕਰਨ ਲਈ ਸਕੂਲ, ਘਰ ਅਤੇ ਆਲੇ-ਦੁਆਲੇ ਦਾ ਬਹੁਤ ਮਹੱਤਵਪੂਰਨ ਯੋਗਦਾਨ ਹੁੰਦਾ ਹੈ।ਵਿਸ਼ਵ ਦੇ ਮਹਾਨ ਸਿੱਖਿਆ ਸ਼ਾਸਤਰੀਆਂ ਦੀਆਂ ਉਦਾਹਰਨਾਂ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਸਿੱਖਿਆ ਬੱਚਿਆਂ ਦੀਆਂ ਲੋੜਾਂ ਅਤੇ ਰੁਚੀਆਂ ਅਨੁਸਾਰ ਹੋਣੀ ਚਾਹੀਦੀ ਹੈ ਅਤੇ ਸਿੱਖਣ ਪ੍ਰਕਿਰਿਆ ਵਿਦਿਆਰਥੀ ਕੇਂਦਰਿਤ ਹੋਣੀ ਜਰੂਰੀ ਹੈ।ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਰੁਚੀਆਂ ਅਨੁਸਾਰ ਸਿਲੇਬਸ ਤਿਆਰ ਕਰ ਕੇ ਉਨਾਂ ਵਿਚ ਪੜ੍ਹਨ ਦੀਆਂ ਚੰਗੀਆਂ ਆਦਤਾਂ ਦਾ ਵਿਕਾਸ ਸਹਿਜੇ ਹੀ ਕੀਤਾ ਜਾ ਸਕਦਾ ਹੈ।ਪ੍ਰਿੰਸੀਪਲ ਸਵਿਤਾ ਕਾਠ ਨੇ ਡਾ. ਸੂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਵਿਚ ਪੜ੍ਹਨ ਦੀਆਂ ਰੁਚੀਆਂ ਦਾ ਵਿਕਾਸ ਕਰਨ ਲਈ ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।ਮੰਚ ਸੰਚਾਲਨ ਦੀ ਪ੍ਰੋ. ਗੁਰਵਿੰਦਰ ਸਿੰਘ ਨੇ ਕੀਤਾ।
ਇਸ ਮੌਕੇ ਲੈਕ. ਸੁਖਪਾਲ ਕੌਰ, ਬਲਜਿੰਦਰ ਕੌਰ, ਮਨੀਸ਼ਾ ਰਾਣੀ, ਰਾਜਦੀਪ ਕੌਰ, ਜਸਮਨਿੰਦਰ ਕੌਰ, ਗੁਰਪ੍ਰੀਤ ਕੌਰ, ਅਮਨਜੋਤ ਕੌਰ, ਜਸਵੀਰ ਕੌਰ, ਰਾਜਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਮੌਜੂਦ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media