Sunday, April 12, 2026

ਨਰੋਆ ਸਮਾਜ ਸਿਰਜਣ ਲਈ ਮਹਿਲਾਵਾਂ ਦਾ ਜਾਗਰੂਕ ਹੋਣਾ ਜਰੂਰੀ – ਅੇਸ.ਡੀ.ਐਮ

ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਲਹਿਰਾ ’ਚ ਜਿਲਾ ਪੱਧਰੀ ਸਮਾਗਮ

ਲੌਂਗੋਵਾਲ, 9 ਦਸਬੰਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ PPNJ0912201904ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਜਾਗਰੂਕਤਾ ਹਫਤੇ ਦੀ ਸਮਾਪਤੀ ’ਤੇ ਅੱਜ ਜ਼ਿਲਾ ਪੱਧਰੀ ਸਮਾਗਮ ਬਲਾਕ ਲਹਿਰਾ ਦੇ ਵਾਰਡ ਨੰਬਰ 7 ਦੀ ਧਰਮਸ਼ਾਲਾ ਵਿਖੇ ਕਰਵਾਇਆ ਗਿਆ।ਜਿਸ ਵਿਚ ਉਪ ਮੰਡਲ ਮੈਜਿਸਟ੍ਰੇਟ ਲਹਿਰਾ ਕਾਲਾ ਰਾਮ ਕਾਂਸਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।ਉਨਾਂ ਨੇ ਔਰਤਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਨਰੋਆ ਸਮਾਜ ਸਿਰਜਣ ਦਾ ਸੱਦਾ ਦਿੱਤਾ।
       ਐਸ.ਡੀ.ਐਮ ਕਾਲਾ ਰਾਮ ਕਾਂਸਲ ਨੇ ਵਿਭਾਗ ਦੀਆਂ ਹੋਰ ਸਕੀਮਾਂ ਦੇ ਪ੍ਰਚਾਰ, ਪਸਾਰ ਅਤੇ ਲੋਕਾਂ ਨੂੰ ਲਾਭ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਜਿਲਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ ਨੇ ਸਮਾਗਮ ਵਿਚ ਪੁੱਜੀਆਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਸਕੀਮ ਅਤੇ ਹੋਰ ਯੋਜਨਾਵਾਂ ਬਾਰੇ ਜਾਣਕਾਰੀ ਦਿਤੀ।ਸੀ.ਡੀ.ਪੀ.ਓ ਰਾਜ ਕੌਰ, ਹਰਬੰਸ ਸਿੰਘ ਤੇ ਗੁਰਵਿੰਦਰ ਸਿੰਘ ਨੇ ਜਾਗਰੂਕਤਾ ਹਫਤੇ ਤਹਿਤ ਕਰਵਾਈਆਂ ਗਤੀਵਿਧੀਆਂ ਦਾ ਜ਼ਿਕਰ ਕੀਤਾ।
         ਐਸ.ਡੀ.ਐਮ ਤੇ ਵਿਭਾਗੀ ਟੀਮ ਵਲੋਂ ਪਾਏ ਗਏ ਯੋਗਦਾਨ ਬਦਲੇ ਆਂਗਣਵਾੜੀ ਵਰਕਰਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਸੁਪਰਵਾਈਜ਼ਰ ਸੁਖਵਿੰਦਰ ਕੌਰ, ਸੁਰਜੀਤ ਕੌਰ, ਜਰਨੈਲ ਕੌਰ, ਅਮਰਜੀਤ ਕੌਰ ਤੇ ਸਮੂਹ ਆਂਗਣਵਾੜੀ ਵਰਕਰਾਂ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …

Leave a Reply