ਲੌਂਗੋਵਾਲ, 9 ਦਸਬੰਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨਾਂ ਦੀ ਕਰਜ਼ਾ ਮੁਕਤੀ, ਅਵਾਰਾ ਡੰਗਰਾਂ ਅਤੇ ਪਰਾਲੀ ਸਬੰਧੀ ਪਾਏ ਕੇਸਾਂ ਦੇ ਮਸਲਿਆਂ ਬਾਰੇ
ਕਿਰਤੀ ਕਿਸਾਨ ਯੂਨੀਅਨ ਵਲੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਦੇ ਘਿਰਾਓ ਦੇ ਦਿਤੇ ਸੂਬਾ ਪੱਧਰੀ ਸੱਦੇ ਤਹਿਤ 21 ਦਸੰਬਰ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਜਿਸ ਸਬੰਧੀ ਅੱਜ ਢੱਡਰੀਆਂ ਅਤੇ ਸਾਹੋਕੇ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਿਲ੍ਹਾ ਆਗੂ ਭਜਨ ਸਿੰਘ ਢੱਡਰੀਆਂ ਨੇ ਦੱਸਿਆ ਕਿ ਕੈਪਟਨ ਸਰਕਾਰ ਕਿਸਾਨਾਂ ਦੇ ਕਰਜ਼ਾ ਮੁਕਤੀ ਦੇ ਵਾਅਦੇ ਤੋਂ ਭੱਜ ਚੁੱਕੀ ਹੈ।ਅਵਾਰਾ ਡੰਗਰਾਂ ਦਾ ਵੀ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਕਿਸਾਨਾਂ ਤੇ ਪਰਾਲੀ ਫੂਕਣ ਦੇ ਪਾਏ ਝੂਠੇ ਪਰਚੇ ਅਤੇ ਜੁਰਮਾਨੇ ਵੀ ਜਿਉਂ ਦੀ ਤਿਉਂ ਖੜ੍ਹੇ ਹਨ।ਇਨ੍ਹਾਂ ਮਸਲਿਆਂ ਤੋਂ ਬਿਨਾਂ ਬੈਂਕਾਂ ਵਲੋਂ ਕਿਸਾਨਾਂ ਤੋਂ ਲਏ ਖਾਲੀ ਚੈਕਾਂ ਰਾਹੀਂ ਉਨ੍ਹਾਂ ‘ਤੇ ਕੇਸ ਕੀਤੇ ਜਾ ਰਹੇ ਨੇ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਵੀ ਪੂਰਾ ਨਹੀਂ ਮਿਲ ਰਿਹਾ।ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸਾਹੋਕੇ ਤੇ ਢੱਡਰੀਆਂ ਵਿਖੇ ਕਿਸਾਨਾਂ ਦੀਆਂ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਗਈ।
ਇਸ ਮੌਕੇ ਬਲਾਕ ਆਗੂ ਅਵਤਾਰ ਸਿੰਘ ਸਾਹੋਕੇ, ਹਰਦੇਵ ਸਿੰਘ ਦੁੱਲਟ ਤੇ ਮੇਜਰ ਸਿੰਘ ਨੇ ਵੀ ਸੰਬੋਧਨ ਕੀਤਾ।
Check Also
ਸਵਤੰਰਤਾ ਸੇਨਾਨੀ ਵੀਰ ਸਿੰਘ ‘ਵੀਰ’ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ ਦਾ ਦਿਹਾਂਤ
ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ …
Punjab Post Daily Online Newspaper & Print Media