ਅੰਮ੍ਰਿਤਸਰ, 29 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਜੰਮੂ-ਕਸ਼ਮੀਰ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਲਈ ਰਿਲੀਫ ਫੰਡ ਵਿੱਚ ਸਵਾ ਲੱਖ ਰੁਪਏ ਨਗਦ ਦਾ ਯੋਗਦਾਨ ਪਾਇਆ ਹੈ।
ਦਫਤਰ ਸ਼ੋ੍ਰਮਣੀ ਕਮੇਟੀ ਤੋਂ ਜਾਰੀ ਪੈ੍ਰਸ ਨੋਟ ਵਿੱਚ ਮੁੱਖ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਖੇ ਪਹਿਲੇ ਦਿਨ ਤੋਂ ਹੀ ਰਾਹਤ ਕਾਰਜ ਜਾਰੀ ਹਨ ਅਤੇ 2000 ਤੋਂ ਵੱਧ ਲੋਕਾਂ ਨੂੰ ਆਪਣੇ ਖਰਚੇ ‘ਤੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ੍ਰੀ ਨਗਰ ਦੇ ਸ਼ਾਨਪੁਰਾ, ਸੁਧਰਾ ਸ਼ਾਹੀ, ਇੰਦਰਾ ਕਲੋਨੀ ਤੇ ਹੋਰ ਵੱਖ-ਵੱਖ ਇਲਾਕਿਆਂ ਵਿੱਚ ਵੀ ਸ਼ੋ੍ਰਮਣੀ ਕਮੇਟੀ ਵੱਲੋਂ ਮੈਡੀਕਲ ਕੈਂਪ ਲਗਾ ਕੇ 5000 ਦੇ ਕਰੀਬ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਸਮੇਂ-ਸਮੇਂ ਤੇ ਉਥੋਂ ਦੀ ਜ਼ਰੂਰਤ ਅਨੁਸਾਰ ਰਾਹਤ ਸਮੱਗਰੀ ਵੀ ਭੇਜੀ ਜਾ ਰਹੀ ਹੈ।
ਸ. ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ਤੇ ਸ਼ੋ੍ਰਮਣੀ ਕਮੇਟੀ ਤੇ ਸਬੰਧਿਤ ਅਦਾਰਿਆਂ ਦੇ ਮੁਲਾਜ਼ਮਾਂ ਨੇ ਵੀ ਜੰਮੂ-ਕਸ਼ਮੀਰ ਦੇ ਰਾਹਤ ਕਾਰਜਾਂ ਲਈ ਆਪਣੀ ਦੋ-ਦੋ ਦਿਨਾਂ ਦੀ ਤਨਖਾਹ ਰਿਲੀਫ ਫੰਡਾਂ ਵਿੱਚੋਂ ਜਮ੍ਹਾਂ ਕਰਵਾਈ ਹੈ। ਉਨ੍ਹਾਂ ਜਥੇਦਾਰ ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਸਮੁੱਚੀ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਗਏ ਸੇਵਾ ਤੇ ਸਿਮਰਨ ਦੇ ਸਿਧਾਂਤ ਨੂੰ ਮੁੱਖ ਰੱਖਦਿਆਂ ਹੋਇਆ ਹਰ ਪ੍ਰਾਣੀ ਮਾਤਰ ਨੂੰ ਸਮੁੱਚੀ ਮਨੁੱਖਤਾ ਦੇ ਭਲੇ ਲਈ ਬਿਨਾਂ ਕਿਸੇ ਭੇਦਭਾਵ ਦੇ ਆਪਣੀ ਦਸਾਂ ਨਹੁੰਆਂ ਦੀ ਕਿਰਤ ਵਿੱਚੋਂ ਯਥਾਸ਼ਕਤ ਮਾਇਆ ਜਾਂ ਰਾਹਤ ਸਮੱਗਰੀ ਦੇ ਕੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕਰਨੀਆਂ ਚਾਹੀਦੀਆਂ ਹਨ।
Check Also
ਯੂਨੀਵਰਸਿਟੀ ਨੇ ਜਿੱਤੀ 38ਵੇਂ ਅੰਤਰ ਯੂਨੀਵਰਸਿਟੀ ਉਤਰੀ ਜ਼ੋਨ ਯੁਵਕ ਮੇਲੇ 2024-25 ਦੀ ਦੂਜੀ ਰਨਰ-ਅੱਪ ਟਰਾਫੀ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ …