ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਵਿਚ ਸੰਪੰਨ ਹੋਈ ਅੰਤਰ-ਕਾਲਜ
ਵੇਟਲਿਫਟਿੰਗ (ਲੜਕੇ) ਚੈਂਪੀਅਨਸ਼ਿਪ ਵਿਚ ਸਥਾਨਕ ਡੀ.ਏ.ਵੀ ਕਾਲਜ ਪਹਿਲੇ ਸਥਾਨ ਤੇ ਰਿਹਾ ਜਦੋਂਕਿ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੂਜੇ ਅਤੇ ਰਾਮਗੜ੍ਹੀਆ ਕਾਲਜ ਫਗਵਾੜਾ ਤੀਜੇ ਸਥਾਨ ਤੇ ਰਹੇ।ਵੱਖ ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਯੂਨੀਵਰਸਿਟੀ ਦੇ ਸਪੋਰਟਸ ਵਿਭਾਗ ਦੇ ਮੁਖੀ, ਡਾ. ਸੁਖਦੇਵ ਸਿੰਘ ਨੇ ਚੈਂਪੀਅਨਸ਼ਿਪ ਨੇ ਦੱਸਿਆ ਕਿ ਲੜਕੀਆਂ ਦੇ ਵਰਗ ਵਿਚ ਪਹਿਲਾ ਸਥਾਨ ਐਚ.ਐਮ.ਵੀ ਕਾਲਜ ਜਲੰਧਰ, ਬੀ.ਬੀ.ਕੇ.ਡੀ.ਏ.ਵੀ ਕਾਲਜ ਅੰਮ੍ਰਿਤਸਰ ਦੂਜਾ ਅਤੇ ਐਸ.ਡੀ.ਏ.ਐਮ.ਕਾਲਜ ਦੀਨਾਨਗਰ ਤੀਜੇ ਸਥਾਨ ਤੇ ਰਿਹਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media