ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ
ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਬਾਕਸਿੰਗ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਸੈਸ਼ਨ 2019-20 ਖੇਤਰ ਪੱਧਰ ਦੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਉਕਤ ਸ਼ਾਨਦਾਰ ਪ੍ਰਾਪਤੀਆਂ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਸੰਦੇਸ਼ ਰਾਹੀਂ ਕਿਹਾ ਕਿ ਉਪਰੋਕਤ ਸੰਸਥਾਵਾਂ ਦੇ ਵਿਦਿਆਰਥੀ ਸਦਾ ਹੀ ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਅਗਵਾਈ ’ਚ ਮਾਣਮੱਤੀਆਂ ਜਿੱਤਾਂ ਪ੍ਰਾਪਤ ਕਰਦੇ ਆ ਰਹੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਭਵਿੱਖ ’ਚ ਵੀ ਹੋਰ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ ਅਤੇ ਵਿੱਦਿਆ ਤੇ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ।
ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ ਕਾਲਜ ਚੈਂਪੀਅਨਸ਼ਿਪ ’ਚ ਬਾਕਸਿੰਗ ਟੀਮ ਨੇ ਓਵਰਆਲ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ।ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ’ਚ ਜਸ਼ਨਪ੍ਰੀਤ ਕੌਰ ਅਤੇ ਰਮਨਦੀਪ ਕੌਰ ਨੇ ਆਪਣੇ ਭਾਰ ਵਰਗ ’ਚ ਸੋਨੇ ਦਾ ਤਗਮਾ ਹਾਸਲ ਕੀਤਾ।
ਇਸੇ ਤਰ੍ਹਾਂ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2019-20 ਖੇਤਰ ਪੱਧਰ ਦੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਕਰਵਾਏ ਗਏ।ਜਿਸ ’ਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ ਅਤੇ ਕਪੂਰਥਲਾ ਦੇ 5 ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਦੱਸਿਆ ਕਿ ਮਿਡਲ ਵਰਗ ’ਚ ਚਿੱਤਰਕਲਾ ਮੁਕਾਬਲੇ ’ਚ ਅੰਕਿਤ ਨੇ ਪਹਿਲਾ, ਭਾਸ਼ਣ ’ਚ ਗੁਰਸੇਵਕ ਸਿੰਘ ਅਤੇ ਭੰਗੜੇ ’ਚ ਸਾਹਿਲ ਸਿੰਘ ਤੇ ਸਾਥੀਆਂ ਨੇ ਦੂਜਾ ਸਥਾਨ ਹਾਸਲ ਕੀਤਾ।ਸ਼ਬਦ ਗਾਇਨ ’ਚ ਗੁਰਬਾਜ਼ ਸਿੰਘ ਤੇ ਸਾਥੀਆਂ ਅਤੇ ਗੀਤ ’ਚ ਸੁਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਉਨ੍ਹਾਂ ਦੱਸਿਆ ਕਿ ਸੈਕੰਡਰੀ ਵਰਗ ’ਚ ਚਿੱਤਰਕਲਾ ’ਚ ਗੁਰਪ੍ਰੀਤ ਸਿੰਘ ਨੇ ਪਹਿਲਾ, ਗਤਕੇ ’ਚ ਮਨਿੰਦਰ ਸਿੰਘ ਤੇ ਸਾਥੀਆਂ ਨੇ ਪਹਿਲਾ, ਭੰਗੜੇ ’ਚ ਸੁਖਮੀਤ ਸਿੰਘ ਤੇ ਸਾਥੀਆਂ ਨੇ ਦੂਜਾ ਅਤੇ ਆਮ ਗਿਆਨ ’ਚ ਰਾਜਨ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ।ਉਕਤ ਸ਼ਾਨਦਾਰ ਜਿੱਤ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਅਤੇ ਸਕੂਲ ਪਿ੍ਰੰਸੀਪਲ ਡਾ. ਗੋਗੋਆਣੀ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media