Thursday, October 29, 2026

ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਲੋਂ ਲੌਂਗੋਵਾਲ ਦਾ ਸਨਮਾਨ

ਲੌਂਗੋਵਾਲ, 10 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਬਣਨ ਤੇ ਗੋਬਿੰਦ ਸਿੰਘ ਲੌਂਗੋਵਾਲ ਦਾ ਭਾਈ PPNJ1012201902ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਧਨੋਆ ਅਤੇ ਸਮੂਹ ਸਟਾਫ਼ ਵਲੋਂ ਉਨਾਂ ਦਾ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਪਹੁੰਚ ਕੇ ਵਿਸ਼ੇਸ ਸਨਮਾਨ ਕੀਤਾ ਗਿਆ।ਲੌਂਗੋਵਾਲ ਨੇ ਬੰਗਾ ਕਾਲਜ ਦੀਆਂ ਪ੍ਰਾਪਤੀਆਂ ਦੀ ਸਲ਼ਾਘਾ ਕਰਦਿਆਂ ਕਿਹਾ ਇਸ ਕਾਲਜ ਨੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਧਨੋਆ ਦੀ ਅਣਥੱਕ ਮਿਹਨਤ ਸਦਕਾ ਕਾਲਜ ਬੁਲੰਦੀਆਂ ਨੂੰ ਛੂਹ ਰਿਹਾ ਹੈ।ਇਸ ਸਮੇਂ ਡਾਕਟਰ ਧਨੋਆ ਨੇ ਕਿਹਾ ਇਸ ਸੰਸਥਾ ਨੇ ਵਿਦਿਅਕ ਖੇਤਰ, ਖੇਡਾਂ ਅਤੇ ਗੱਤਕਾ ਮੁਕਾਬਲਿਆਂ ਵਿਚ ਵਿਸ਼ੇਸ ਮੱਲਾਂ ਮਾਰੀਆਂ ਹਨ। ਜਿਸ ਦਾ ਸਿਹਰਾ ਮੇਹਨਤੀ ਸਟਾਫ਼ ਨੂੰ ਜਾਂਦਾ ਹੈ।ਇਸ ਦੇ ਨਾਲ-ਨਾਲ ਪਿਛਲੇ ਸਾਲਾਂ ਨਾਲੋਂ ਵਿਦਿਆਰਥੀਆਂ ਦੀ ਗਿਣਤੀ ਵਿਚ ਦੁੱਗਣਾ ਵਾਧਾ ਹੋਇਆ ਹੈ।
      ਇਸ ਮੌਕੇ ਡਾ,ਹਰਵਿੰਦਰ ਕੌਰ ਦੁੱਲਟ, ਪਰਮਜੀਤ ਸਿੰਘ ਜੱਸੇਕਾ, ਜਸਵਿੰਦਰ ਸਿੰਘ ਲਿਬੜਾ ਸ਼ਹਿਰੀ ਪ੍ਰਧਾਨ, ਸਰਪੰਚ ਬਲਦੇਵ ਸਿੰਘ ਤਕੀਪੁਰ, ਬਲਵਿੰਦਰ ਸਿੰਘ ਪ੍ਰਚਾਰਕ ਆਦਿ ਮੌਜੂਦ ਸਨ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply