ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ.
ਪ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰਾਂ ਨਾਲ ਬੈਠਕ ਕਰਕੇ ਪ੍ਰਬੰਧਕੀ ਆਦੇਸ਼ ਜਾਰੀ ਕੀਤੇ।
ਇਕੱਤਰਤਾ ਦੌਰਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਕੇਂਦਰ ਹੋਣ ਕਰਕੇ ਇਥੇ ਸਿੱਖ ਸੰਗਤਾਂ ਦੇ ਨਾਲ-ਨਾਲ ਦੇਸ਼-ਵਿਦੇਸ਼ ਵਿੱਚੋਂ ਹੋਰਨਾਂ ਧਰਮਾਂ ਦੇ ਲੋਕ ਵੀ ਵੱਡੀ ਗਿਣਤੀ ਵਿਚ ਪੁੱਜਦੇ ਹਨ ।ਇਸ ਲਈ ਸਾਨੂੰ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ, ਤਾਂ ਜੋ ਸੰਗਤ ਚੰਗਾ ਪ੍ਰਭਾਵ ਲੈ ਕੇ ਜਾ ਸਕੇ।ਉਨ੍ਹਾਂ ਕਿਹਾ ਕਿ ਅਹੁਦੇਦਾਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਾਲਮੇਲ ਨਾਲ ਸੰਗਤ ਲਈ ਉਚਿਤ ਪ੍ਰਬੰਧ ਕੀਤੇ ਜਾਣ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਬੰਧਕੀ ਸਮੀਖਿਆ ਆਰੰਭ ਕੀਤੀ ਗਈ ਹੈ ਅਤੇ ਇਸ ਸਬੰਧੀ ਬੈਠਕਾਂ ਦਾ ਸਿਲਸਿਲਾ ਨਿਰੰਤਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਵਿਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਅਜਿਹਾ ਸਾਹਮਣੇ ਆਉਂਦਾ ਹਾਂ ਤਾਂ ਜ਼ੁੰਮੇਵਾਰ ਮੁਲਾਜ਼ਮ ਦੀ ਜਵਾਬਤਲਬੀ ਹੋਵੇਗੀ।ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਨੂੰ ਵਰਦੀ ਮਿਲਦੀ ਹੈ ਉਹ ਬਕਾਇਦਾ ਵਰਦੀ ਵਿਚ ਆਉਣ।ਦਸਤਾਰਾਂ ਪੰਥ ਪ੍ਰਵਾਨਤ ਨੀਲੇ, ਪੀਲੇ ਤੇ ਕਾਲੇ ਰੰਗ ਦੀਆਂ ਹੀ ਬੰਨ੍ਹੀਆਂ ਜਾਣ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਮੈਨੇਜਰ ਮੁੁਖਤਾਰ ਸਿੰਘ, ਮਨਜਿੰਦਰ ਸਿਮਘ ਮੰਡ, ਹਰਪ੍ਰੀਤ ਸਿੰਘ, ਰਾਜਿੰਦਰ ਸਿੰਘ ਰੂਬੀ, ਇਕਬਾਲ ਸਿੰਘ ਮੁਖੀ, ਸੁਖਬੀਰ ਸਿੰਘ, ਸੁਖਰਾਜ ਸਿੰਘ, ਬਘੇਲ ਸਿੰਘ, ਪਰਮਜੀਤ ਸਿੰਘ, ਨਰਿੰਦਰ ਸਿੰਘ, ਜਗਤਾਰ ਸਿੰਘ, ਨਿਸ਼ਾਨ ਸਿੰਘ, ਲਖਬੀਰ ਸਿੰਘ ਅਤੇ ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਮੌਜੂਦ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media