Saturday, August 1, 2026

ਰਾਜਿੰਦਰ ਸਿੰਘ ਮਹਿਤਾ ਨੇ ਕਬੱਡੀ ਖਿਡਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ ਦਿੱਤੀਆਂ ਸ਼ੁਭ ਇਛਾਵਾਂ

ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸ਼੍ਰੋਮਣੀ PPNJ1112201901ਕਮੇਟੀ ਦੀ ਕਬੱਡੀ ਟੀਮ ਵੱਲੋਂ ਮੁਬਾਰਕਬਾਦ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਪੋਰਟਸ ਤੇਜਿੰਦਰ ਸਿੰਘ ਪੱਡਾ ਨੇ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਦੀ ਭਾਈ ਰਜਿੰਦਰ ਸਿੰਘ ਮਹਿਤਾ ਨਾਲ ਜਾਣ-ਪਛਾਣ ਕਰਵਾਉਂਦਿਆਂ ਬੀਤੇ ਸਮੇਂ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ ਦੱਸਿਆ।ਇਸ ਦੌਰਾਨ ਭਾਈ ਮਹਿਤਾ ਨੇ ਕਬੱਡੀ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਭਵਿੱਖ ਵਿਚ ਹੋਰ ਬਿਹਤਰ ਕਾਰਗੁਜ਼ਾਰੀ ਲਈ ਸ਼ੁਭ ਇਛਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ ਅਤੇ ਇਹ ਖੇਡਾਂ ਨਾਲ ਨੌਜੁਆਨੀ ਨੂੰ ਜੋੜਨ ਲਈ ਲਗਾਤਾਰ ਕਾਰਜਸ਼ੀਲ ਹੈ।ਉਨ੍ਹਾਂ ਖਿਡਾਰੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਸਿੱਖੀ ਦੀ ਖੁਸ਼ਬੋਈ ਫੈਲਾਉਣ ਲਈ ਪ੍ਰੇਰਿਤ ਵੀ ਕੀਤਾ।
        ਇਸ ਮੌਕੇ ਕਬੱਡੀ ਖਿਡਾਰੀਆਂ ਵਿੱਚੋਂ ਜਰਮਨਜੀਤ ਸਿੰਘ, ਨਰਿੰਦਰ ਸਿੰਘ, ਸੁਖਬੀਰ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ, ਗੁਰਪਾਲ ਸਿੰਘ, ਭੁਪਿੰਦਰ ਸਿੰਘ, ਕੁਲਵੰਤ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ, ਜਸਪਿੰਦਰ ਸਿੰਘ, ਰਸਾਲ ਸਿੰਘ, ਪਰਮਪਾਲ ਸਿੰਘ, ਮਨਜੋਧ ਸਿੰਘ, ਭੁਪਿੰਦਰ ਸਿੰਘ ਅਤੇ ਗੁਰਦਿੱਤ ਆਦਿ ਹਾਜ਼ਰ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply