ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਸਥਿਤ ਵੱਖ-ਵੱਖ ਸਰਕਾਰੀ
ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਰੀਵਿਓ ਮੀਟਿੰਗ ਕੀਤੀ ਗਈ। ਜਿਸ ਵਿੱਚ ਅਭੀਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਰਮਪਾਲ ਸਿੰਘ ਡੀ.ਡੀ.ਪੀ.ਓ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸ਼ਰ, ਅਸੀਸਇੰਦਰ ਸਿੰਘ ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ, ਗੁਰਿੰਦਰ ਸਿੰਘ ਰੰਧਾਵਾ ਜਿਲ੍ਹਾ ਮੱਛੀ ਪਾਲਣ ਅਫਸਰ, ਡਾ. ਹਰਿੰਦਰ ਸਿੰਘ ਖੇਤੀ ਬਾੜੀ ਅਫਸ਼ਰ, ਗੁਰਪ੍ਰੀਤ ਸਿੰਘ ਉਪ ਮੰਡਲ ਭੁਮੀ ਰੱਖਿਆ ਅਫਸ਼ਰ, ਸੁਮਨਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ, ਕੁੰਵਰ ਡਾਵਰ ਸਹਾਇਕ ਲੈਬਰ ਕਮਿਸ਼ਨਰ, ਸੁਨੀਲ ਦੱਤ ਚੀਫ ਐਲ.ਡੀ.ਐਮ ਪਠਾਨਕੋਟ, ਅਨੁਜ ਸ਼ਰਮਾ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਪਠਾਨਕੋਟ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਡੀ.ਸੀ ਖਹਿਰਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦਾ ਉਦੇਸ਼ ਹੈ ਕਿ ਜੋ ਲੋਕ ਜਾਗਰੁਕ ਨਹੀਂ ਹਨ, ਉਨ੍ਹਾਂ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਕੋਰਸ ਹਨ ਜਿਸ ਵਿੱਚ ਸਾਰਾ ਖਰਚ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਇਸ ਲਈ ਨੋਜਵਾਨਾਂ ਨੂੰ ਜਾਗਰੁਕ ਕੀਤਾ ਜਾਵੇਗਾ।ਉਨ੍ਹਾਂ ਮਗਨਰੇਗਾ ਅਧੀਨ ਲੋਕਾਂ ਨੂੰ ਦਿੱਤੇ ਜਾਣ ਵਾਲੇ ਲਾਭ ਅਤੇ ਚੱਲ ਰਹੇ ਸੈਲਫ ਹੈਲਪ ਗਰੁਪਾਂ ਬਾਰੇ ਚਰਚਾ ਕੀਤੀ ਗਈ।ਇਸ ਸਮੇਂ ਹਰੇਕ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਸਕੀਮਾਂ ਦੀ ਪੀ.ਪੀ.ਟੀ. ਰਾਹੀ ਜਾਣਕਾਰੀ ਦਿੱਤੀ ਗਈ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media