ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਇਟੰਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਵਿਖੇ ਐੱਨ.ਸੀ.ਸੀ. ਕੈਂਪ ਦਾ ਆਯੋਜਨ ਕੀਤਾ ਗਿਆ।ਇਹ ਕੈਂਪ ਕਰਨਲ ਅਰੁਨਬੀਰ ਸਿੰਘ 11 ਪੰਜਾਬ ਬਟਾਲੀਅਨ ਦੀ ਦੇਖ-ਰੇਖ ਅਧੀਨ ਲਗਾਇਆ ਗਿਆ।ਇਸ ਕੈਂਪ ਵਿੱਚ ਵੱਖ-ਵੱਖ ਸਕੂਲਾਂ ਦੇ 600 ਦੇ ਕਰੀਬ ਐੱਨ.ਸੀ. ਸੀ. ਦੇ ਕੈਡਿਟਾਂ ਨੇ ਭਾਗ ਲਿਆ।ਕੈਂਪ ਦੇ ਦੌਰਾਨ ਵੱਖ-ਵੱਖ ਖੇਡਾਂ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਚੇਅਰਮੈਨ ਦੀਕਸ਼ਾ ਐਨ.ਜੀ.ਓ. ਨੇ ਕੈਂਪ ਦਾ ਦੌਰਾ ਕੀਤਾ ਅਤੇ ਕੈਡਿਟਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ, ਆਲੇ ਦੁਆਲੇ ਨੂੰ ਸਾਫ-ਸੁਥਰਾ ਰੱਖਣ ਅਤੇ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ।
ਇਸ ਕੈਂਪ ਵਿੱਚ ਭਾਗ ਲੈ ਰਹੇ ਕੈਡਿਟਾਂ ਵਿਚੋਂ ਕੁਝ ਕੈਡਿਟ ਆਰ. ਡੀ. ਕੈਂਪ ਲਈ ਵੀ ਚੁਣੇ ਗਏ।ਸਕੂਲ ਵਿਚ ਬੱਚਿਆਂ ਅਤੇ ਅਧਿਆਪਕਾਂ ਨੂੰ ਸ਼ਸਤਰ ਵਿਖਾਉਣ ਲਈ ਸ਼ਸਤਰਾਂ ਦੀ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਨੂੰ ਵੇਖਣ ਲਈ ਸਕੂਲ ਦੇ ਮੈਂਬਰ ਇੰਚਾਰਜ ਸz: ਨਿਰਮਲ ਸਿੰਘ ਅਤੇ ਮੈਡਮ ਅਮਰਪਾਲੀ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਬੱਚਿਆਂ ਦੇ ਮਨੋਰੰਜਨ ਲਈ ਇਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਮੈਡਮ ਰਿਪੁਦਮਨ ਕੌਰ ਮਲਹੋਤਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …