ਕਪੂਰਥਲਾ, 11 ਦਸੰਬਰ (ਪੰਜਾਬਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਮਨੁੱਖੀ ਅਧਿਕਾਰ ਦਿਵਸ ‘ਤੇ ਮਨੁੱਖੀ ਅਧਿਕਾਰਾਂ ਅਤੇ
ਕਰਤੱਵਾਂ ਪ੍ਰਤੀ ਜਾਣੂ ਕਰਵਾਉਣ ਦੇ ਮਨੋਰਥ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੱਖਣ ਕਲਾਂ ਕਪੂਰਥਲਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਕੀਤੀ ਗਈ।
ਰਮੇਸ਼ ਲਾਲ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆ’ ਆਖਿਆ।
ਮਨੁੱਖੀ ਅਧਿਕਾਰ ਦਿਵਸ ਦੀ ਮਹੱਤਤਾ ਦੱਸਦੇ ਹੋਏ ਹਾਜਰ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਇਨ੍ਹਾਂ ਵਿਦਿਆਰਥੀਆਂ (ਲੀਗਲ ਲਿਟਰੇਸੀ ਕੱਲਬ ਦੇ ਮੈਂਬਰਾਨ) ਰਾਹੀਂ ਸਮਾਜ ਵਿੱਚ ਅਥਾਰਟੀ ਵੱਲੋਂ ਚਲਾਈਆਂ ਗਈਆਂ ਵੱਖ ਵੱਖ ਕਾਨੂੰਨੀ ਭਲਾਈ ਸਕੀਮਾਂ ਦਾ ਪ੍ਰਚਾਰ ਪ੍ਰਸਾਰ ਕਰ ਸਕਣ। ਮਾਣਯੋਗ ਜੱਜ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਆਪਣੇ ਮੋਲਿਕ ਅਧਿਕਾਰਾਂ ਦੇ ਨਾਲ ਨਾਲ ਆਪਣੇ ਕਰਤੱਵਾਂ ਪ੍ਰਤੀ ਵੀ ਜਾਗਰੂਕ ਹੋਣ ਦੀ ਜਰੂਰਤ ਹੈ।ਉਨਾਂ ਨੇ ਪਿੰਡਾਂ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੁਕ ਕੀਤਾ।
ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ, ਪੈਰਾ ਲੀਗਲ ਵਲੰਟੀਅਰ ਸਕੀਮ, ਵਿਲੇਜ ਲੀਗਲ ਕੇਅਰ ਐਂਡ ਸਪੋਰਟ ਸੈਂਟਰ, ਲੀਗਲ ਲਿਟਰੇਸੀ ਕਲੱਬਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਲੱਖਣ ਕਲਾਂ ਵਿਖੇ ਵਾਤਾਵਰਣ ਨੂੰ ਦੁਸ਼ਿਤ ਹੋਣ ਤੋ ਬਚਾਉਣ ਲਈ ਬੂਟੇ ਲਗਾਏ ਗਏ।
ਮਾਣਯੋਗ ਜੱਜ ਸਾਹਿਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ, ਲੱਖਣ ਕਲਾਂ ਦਾ ਦੌਰਾ ਕਰਕੇ ਸਕੂਲ ਵਿੱਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਤੱਸਲੀ ਦਾ ਪ੍ਰਗਟਾਵਾ ਕੀਤਾ ਗਿਆ।
ਵਿਕਾਸ ਉਪਲ ਐਡਵੋਕੇਟ, ਬਲਦੇਵ ਸਿੰਘ ਸ਼ਾਹੀ ਅਤੇ ਸ੍ਰੀਮਤੀ ਲਕਸ਼ਮੀ ਪੈਰਾ ਲੀਗਲ ਵਲੰਟੀਅਰਾਂ ਵਲੋਂ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ।ਇੰਦਰ ਪਾਲ ਸਿੰਘ ਸਾਬਕਾ ਸਰਪੰਚ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਸਤਨਾਮ ਸਿੰਘ ਸਰਪੰਚ, ਰਾਜਬੀਰ ਸਿੰਘ, ਗੁਰਮੀਤ ਸਿੰਘ, ਸਰਵਨ, ਗੁਰਦੇਵ ਸਿੰਘ, ਕਮਲਪ੍ਰੀਤ ਸਿੰਘ ਬਾਜਵਾ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਬੀਬੀ ਬੀਰੋ, ਬੀਬੀ ਕਾਂਤਾ ਤੋਂ ਇਲਾਵਾ ਪਰਮਿੰਦਰ ਕੌਰ, ਸੈਂਟਰ ਹੈੱਡ ਟੀਚਰ, ਸਰਕਾਰੀ ਐਲੀਮੈਂਟਰੀ ਸਕੂਲ, ਲੱਖਣ ਕਲਾਂ ਵੀ ਹਾਜਰ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media