Friday, September 18, 2026

ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿਚ 14 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੀ.ਐਸ ਸੰਧੂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ Legal1ਅੰਮ੍ਰਿਤਸਰ ਦੀ ਅਗਵਾਈ ਹੇਠ 14 ਦਸੰਬਰ 2019 ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਅੰਮਿ੍ਰਤਸਰ ਦੇ ਸਬ ਡਵੀਜਨ ਅਜਨਾਲਾ ਅਤੇ ਬਾਬਾ ਬਕਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜ਼ਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ ਇਹ ਜਾਣਕਾਰੀ ਦਿੰਦਿਆਂ ਸੁਮਿਤ ਮੱਕੜ ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਸਾਰੇ ਦੀਵਾਨੀ, ਸਮਝੌਤਾ-ਯੋਗ ਫੋਜ਼ਦਾਰੀ, ਬੈਂਕ ਰਿਕਵਰੀ, ਚੈਕ ਬਾਊਂਸ, ਮਜਦੂਰਾਂ ਨਾਲ ਸਬੰਧਤ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੌਂ ਪ੍ਰਾਪਤੀ ਮਾਮਲੇ ਨਾਲ ਸਬੰਧਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸ ਵਿਚਾਰੇ ਜਾਣਗੇ ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply