Sunday, October 25, 2026

ਪ੍ਰਿੰਸੀਪਲ ਸੈਕਟਰੀ ਰਹੇ ਕੇ.ਜੀ.ਐਸ ਚੀਮਾ ਨੇ ਬਾਦਲ ਨੂੰ ਜਨਮ ਦਿਨ ਮੌਕੇ ਦਿੱਤੀ ਮੁਬਾਰਕਬਾਦ

ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 93ਵਾਂ ਜਨਮ ਦਿਨ ਆਪਣੇ ਗ੍ਰਹਿ ਪਿੰਡ PPNJ1212201906ਬਾਦਲ ਵਿਖੇ ਮਨਾਇਆ।ਬਾਦਲ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਰਹਿ ਚੁੱਕੇ ਸੀਨੀਅਰ ਆਈ.ਏ.ਐਸ ਅਧਿਕਾਰੀ ਕੰਵਲਜੀਤ ਸਿੰਘ ਚੀਮਾ (ਪ੍ਰਿੰਸੀਪਲ ਸੈਕਟਰੀ ਪੱਛਮੀ ਬੰਗਾਲ) ਨੇ ਵੀ ਬਾਦਲ ਨੂੰ ਉਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੂੰਹ ਮਿੱਠਾ ਕਰਵਾ ਕੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।ਦੱਸਣਯੋਗ ਹੈ ਕਿ ਅਜਕਲ ਆਈ.ਏ.ਐਸ ਅਧਿਕਾਰੀ ਕੰਵਲਜੀਤ ਸਿੰਘ ਚੀਮਾ ਪੱਛਮੀ ਬੰਗਾਲ ਵਿਖੇ ਸੇਵਾਵਾਂ ਨਿਭਾਅ ਰਹੇ ਹਨ ਅਤੇ ਸਪੈਸ਼ਲ ਤੌਰ `ਤੇ ਕਲਕੱਤੇ ਤੋਂ ਆ ਕੇ ਹਲਕੇ ਵਿੱਚ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਰਹਿੰਦੇ ਹਨ।ਇਸ ਸਮੇਂ ਅਕਾਲੀ/ਭਾਜਪਾ ਦੇ ਉਚ ਆਗੂਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply