ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ
ਪ੍ਰਧਾਨ ਰਾਜਿੰਦਰ ਸਿੰਘ ਖਿਲਾਫ ਫਰੀਦਕੋਟ ਪੁਲਿਸ ਵਲੋਂ ਝੂਠਾ ਪਰਚਾ ਦਰਜ਼ ਕਰਕੇ ਉਸ ਨੂੰ ਜ਼ੇਲ੍ਹ ਵਿਚ ਸੁੱਟਣ ਦੇ ਰੋਸ ਵਿਚ ਨੇੜਲੇ ਪਿੰਡ ਤਕੀਪੁਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦਾ ਪੂਤਲਾ ਸਾੜਿਆ ਗਿਆ ਅਤੇ ਹਾਜ਼ਰ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ ਡਟਵੀਂ ਨਾਅਰੇਬਾਜੀ ਕੀਤੀ।ਕਿਰਤੀ ਕਿਸਾਨ ਯੂਨੀਅਨ ਦੀ ਇਕਾਈ ਰੱਤੋਕੇ ਦੇ ਪ੍ਰਧਾਨ ਬਲਿਹਾਰ ਸਿੰਘ, ਤਕੀਪੁਰ ਇਕਈ ਦੇ ਪ੍ਰਧਾਨ ਸਾਹਿਬ ਸਿੰਘ, ਗੁਰਜੀਤ ਸਿੰਘ, ਗੁਰਸੰਗਤ ਸਿੰਘ ਅਤੇ ਅੰਗਰੇਜ਼ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿਚਲੀ ਕਾਂਗਰਸ ਸਰਕਾਰ ਲਗਾਤਾਰ ਕਿਸਾਨਾ ਖਿਲਾਫ ਧੱਕੇਸ਼ਾਹੀ ਵਾਲੀ ਨੀਤੀ ਅਪਣਾ ਰਹੀ ਹੈ ਅਤੇ ਝੂਠੇ ਪਰਚੇ ਦਰਜ਼ ਕਰਕੇ ਕਿਸਾਨਾ ਨੂੰ ਜੇਲ੍ਹਾਂ ਵਿੱਚ ਸੁੱਟ ਰਹੀ ਹੈ।ਉਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਸਰਕਾਰ ਦੇ ਇਸ ਜ਼ੁਲਮ ਨੂੰ ਬਰਦਾਸਤ ਨਹੀ ਕਰਨਗੀਆਂ ਅਤੇ ਕਿਸਾਨ ਹੋਰ ਵਧੇਰੇ ਹੋਸਲਿਆਂ ਨਾਲ ਸਰਕਾਰ ਦੇ ਜਬਰ ਖਿਲਾਫ ਲੜਦੇ ਰਹਿਣਗੇ।ਉਨ੍ਹਾਂ ਕਿਹਾ ਕਿ ਜੇਕਰ ਰਾਜਿੰਦਰ ਸਿੰਘ ਖਿਲਾਫ ਦਰਜ਼ ਕੀਤਾ ਕੇਸ ਰੱਦ ਕਰਕੇ ਉਨ੍ਹਾਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਉਹ ਇਹ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media