ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਬਿਜਲੀ ਬੋਰਡ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਉਨਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਸਥਾਨਕ ਤਰਨ ਤਾਰਨ ਰੋਡ ਸਥਿਤ ਬਾਬਾ ਦੀਪ ਸਿੰਘ ਨਗਰ ਦੇ ਨਿਵਾਸੀਆਂ ਨਾਲ ਵੀ ਕੁੱਝ ਅਜਿਹਾ ਹੀ ਵਾਪਰਿਆ ਜਦ ਠੀਕ ਤਰ੍ਹਾਂ ਨਾਲ ਆ ਰਹੀ ਦੀ ਘਰਾਂ ਦੀ ਬਿਜਲੀ ਸਪਲਾਈ ਸਵੇਰੇ 6:00 ਵਜੇ ਦੇ ਕਰੀਬ ਇਕਦਮ ਵਧ ਜਾਣ ਨਾਲ ਇਲਾਕੇ ਵਿਚ ਭਾਰੀ ਨੁਕਸਾਨ ਹੋ ਗਿਆ। ਇਲਾਕੇ ਦੇ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਹਾਈਵੋਲਟੇਜ ਪਾਵਰ ਕਾਰਨ ਘਰਾਂ ਵਿੱਚ ਲੱਗੇ ਬਿਜਲੀ ਦੇ ਉਪਕਰਨ ਫਰਿਜ਼, ਟੀ.ਵੀ., ਪੱਖੇ ਆਦਿ ਸੜ ਗਏ।ਪ੍ਰਧਾਨ ਨੇ ਦੋਸ਼ ਲਾਇਆ ਕਿ ਇਲਾਕੇ ਵਿੱਚ ਜਦ ਵੀ ਬਿਜਲੀ ਸਬੰਧੀ ਕੋਈ ਮੁਸ਼ਕਿਲ ਹੁੰਦੀ ਹੈ ਤਾਂ ਬਿਜਲੀ ਵਿਭਾਗ ਨਾਲ ਸੰਪਰਕ ਕਰਨ ਉੱਤੇ ਕੋਈ ਸਹੀ ਜਵਾਬ ਨਹੀ ਮਿਲਦਾ ਅਤੇ ਹਮੇਸ਼ਾਂ ਟਾਲਮਟੋਲ ਵਾਲੀ ਨੀਤੀ ਅਪਣਾਈ ਜਾਂਦੀ ਹੈ, ਜਿਸ ਕਰਕੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਹਨਾਂ ਨੇ ਬਿਜਲੀ ਵਿਭਾਗ ਦੇ ਉਚ ਅਧਿਾਕਰੀਆਂ ਤੋਂ ਮੰਗ ਕੀਤੀ ਕਿ ਲੋਕਾਂ ਦੇ ਘਰਾਂ ਦੇ ਸੜੇ ਸਮਾਨ ਦਾ ਮੁਆਵਜਾ ਦਿੱਤਾ ਜਾਵੇ। ਪ੍ਰਧਾਨ ਸਤਨਾਮ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਵਿਭਾਗ ਵਲੋਂ ਛੇਤੀ ਕੋਈ ਕਾਰਵਾਈ ਨਾ ਹੋਈ ਤਾਂ ਇਲਾਕਾ ਵਾਸੀਆਂ ਵਲੋਂ ਉੱਚ ਪੱਧਰ ਤੇ ਧਰਨਾ ਦਿੱਤਾ ਜਾਵੇਗਾ।ਇਸ ਮੌਕੇ ਅਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਸਾਹਿਬ ਸਿੰਘ, ਪਲਵਿੰਦਰ ਸਿੰਘ, ਸਵਰਨ ਕੌਰ, ਗੁਰਮੀਤ ਕੌਰ, ਸੰਤੋਸ਼ ਰਾਣੀ, ਡਾ. ਭਾਟੀਆ, ਆਦਿ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …