Thursday, July 23, 2026

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੂੰ ਘਰਾਂ ‘ਚ ਨਜ਼ਰਬੰਦ ਕਰਨਾ ਮਨੁੱਖੀ ਅਧਿਕਾਰਾਂ ਦਾ ਘਾਣ – ਬੱਛੋਆਣਾ, ਅਤਲਾ

ਭੀਖੀ, 12 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਜਾਬ ਦੇ ਯੂਥ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਸੇਖੋਂ ਅਤੇ ਜਥੇਦਾਰ Atla Bacchoanaਸ਼ਿਗਾਰਾ ਸਿੰਘ ਬਡਲਾ ਪ੍ਰਧਾਨ ਫਤਿਹਗੜ੍ਹ ਸਾਹਿਬ ਨੂੰ ਘਰਾਂ ਵਿਚ ਨਜ਼ਰਬੰਦ ਕਰਨਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਘੱਟ ਗਿਣਤੀਆਂ ਦੇ ਹੱਕ-ਹਕੂਕ ਖੋਹੇ ਜਾਣ ਅਤੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਲਈ ਅਤੇ ਕਸ਼ਮੀਰੀ ਮੁਸਲਮਾਨਾਂ ਦੇ ਹੋ ਰਹੇ ਕਤਲੇਆਮ ਅਤੇ ਜਬਰ ਜ਼ਨਾਹ ਦੇ ਵਿਰੁੱਧ 10 ਦਸਬੰਰ ਨੂੰਂ ਲਾਲ ਚੌਂਕ ਸ੍ਰੀ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖਾਲਸਾ ਅਤੇ ਸਿੱਖ ਜਥੇਬੰਦੀਆਂ ਨੇ ਜੋ ਰੋਸ ਮਾਰਚ ਕਰਨਾ ਸੀ।ਉਸ ਵਿੱਚ ਸ਼ਾਮਲ ਹੋਣ ਲਈ ਜਾਣ ਵਾਲ਼ਿਆਂ ਨੂੰ ਮਾਧੋਪੁਰ ਕਸ਼ਮੀਰ ਦੀ ਸਰਹੱਦ ‘ਤੇ ਪੁਲਿਸ ਨੇ ਜਬਰੀ ਰੋਕ ਲਿਆ ਸੀ।ਜੋ ਜਮਹੂਰੀਅਤ ਅਤੇ ਇਨਸਾਨੀਅਤ ਦੀ ਅਜ਼ਾਦੀ ਨੂੰ ਕੁਚਲਣ ਵਾਲੇ ਅਮਲ ਹਨ।ਚੰਡੀਗੜ੍ਹ ਵਿਖੇ ਗਵਰਨਰ ਨੂੰ ਮੰਗ ਪੱਤਰ ਦੇਣ ਆਗੂਆਂ ਨੇ ਵੀ ਚੰਡੀਗੜ੍ਹ ਵਿਖੇ ਜਾਣਾ ਸੀ।ਪਰ ਪੁਲਿਸ ਪ੍ਰਸ਼ਾਸ਼ਨ ਨੇ ਪਾਰਟੀ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ, ਜੋ ਅਤਿ ਨਿੰਦਣਯੋਗ ਕਾਰਵਾਈ ਹੈ, ਜਿਸ ਦਾ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply