ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ
ਹੈਡਕੁਆਟਰ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਾਰ੍ਹਾਗੜੀ ਮੈਮੋਰੀਅਲ ਸੈਕੰਡਰੀ ਸਕੂਲ ਟਾਊਨ ਹਾਲ ਮਾਲ ਮੰਡੀ ਵਿਖੇ ਟ੍ਰੈਫਿਕ ਨਿਯਮਾਂ, ਨਸ਼ਿਆਂ ਅਤੇ ਅੋਰਤਾਂ ਦੀ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਸਾਂਝ ਕੇਂਦਰ ਦੱਖਣੀ, ਇੰਸਪੈਕਟਰ ਪ੍ਰਸ਼ੋਤਮ ਸਿੰਘ ਇੰਚਾਰਜ ਸਾਂਝ ਕੇਂਦਰ ਪੂਰਬੀ, ਐਚ.ਸੀ ਸਲਵੰਤ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਹਾਜਰ ਸਨ। ਇੰਸਪੈਕਟਰ ਪਰਮਜੀਤ ਸਿੰਘ ਨੇ ਵਿਦਿਆਰਥੀਆ ਨੂੰ ਸਾਂਝ ਕੇਂਦਰ ਵਿੱਚ ਦਿੱਤੀਆਂ ਜਾਣ ਵਾਲੀਆਂ 43 ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਨਸ਼ਿਆਂ ਦੀਆਂ ਬੁਰਾਈਆ ਪ੍ਰਤੀ ਜਾਗਰੂਕ ਕੀਤਾ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, ਐਕਸੀਡੈਂਟ ਕਿਵੇ ਹੁੰਦੇ ਹਨ ਅਤੇ ਇਹਨਾਂ ਤੋ ਕਿਵੇ ਬਚਿਆ ਜਾ ਸਕਦਾ ਹੈ, ਨਵੇਂ ਜਾਰੀ ਹੋਏ ਮੋਟਰ ਵਹੀਕਲ ਐਕਟ ਸਬੰਧੀ ਜਾਣਕਾਰੀ ਦਿੱਤੀ, ਅੋਰਤਾਂ ਅਤੇ ਬੱਚਿਆਂ ਦੀ ਸੁਰੱਖਿਆ (ਸ਼ਕਤੀ ਐਪ) ਸਬੰਧੀ, ਹਿਊਮਨ ਟਰੈਫਕਿੰਗ ਜਾਅਲੀ ਏਜੰਟਾਂ ਤੋਂ ਸੁਚੇਤ ਰਹਿਣ ਅਤੇ ਸਹੀ ਤਰੀਕੇ ਨਾਲ ਵਿਦੇਸ਼ ਜਾਣ ਬਾਰੇ ਜਾਣਕਾਰੀ ਦਿੱਤੀ।ਇਸ ਤੋਂ ਇਲਾਵਾ ਨਵੇਂ ਜਾਰੀ ਹੋਏ ਐਮਰਜੈਂਸੀ ਨੰਬਰ 112, ਵਾਤਾਵਰਨ ਅਤੇ ਪਾਣੀ ਦੀ ਸਾਂਭ ਸੰਭਾਲ ਕਰਨ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਣ ਬਾਰੇ ਜਾਣਕਾਰੀ ਦਿੱਤੀ।ਸਕੂਲ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ।
ਇਸ ਮੋਕੇ ਸ੍ਰੀਮਤੀ ਮਨੀਸ਼ਾ, ਮਧੂਸੁਦਨ ਸਿੰਘ, ਮਨਜੀਤ ਸਿੰਘ, ਵਿਵੇਕ ਦਵਧਨ, ਅਨਿਲ ਪ੍ਰਤਾਪ, ਮੈਡਮ ਰਾਜਵਿੰਦਰ ਕੌਰ, ਮੈਡਮ ਰਾਜਬੀਰ ਕੌਰ, ਅਨਿਲ ਕੁਮਾਰ ਕੋਸ਼ਿਕ, ਜਸਦੀਪ ਸਿੰਘ ਹਾਜਰ ਸਨ।ਵਿਦਿਆਰਥੀਆ ਵਲੋਂ ਭਵਿੱਖ ਵਿੱਚ ਉਕਤ ਨਿਯਮਾਂ ਨੂੰ ਅਪਣਾਉਣ ਦਾ ਪ੍ਰਣ ਲਿਆ ਗਿਆ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media