Sunday, September 20, 2026

ਪੰਜਾਬ ਦੇ ਮੁੱਖ ਮੰਤਰੀ ਨੇ ਜਾਰੀ ਕੀਤਾ ਪਾਈਟੈਕਸ ਦਾ ਲੋਗੋ ਅਤੇ ਬ੍ਰਾਸ਼ਰ

ਸਨਅਤਕਾਰ ਕਰਨ ਉਦਯੋਗਾਂ ਦਾ ਵਿਸਥਾਰ, ਸਰਕਾਰ ਕਰੇਗੀ ਮਦਦ -ਕੈਪਟਨ ਅਮਰਿੰਦਰ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤੋਂ ਅੰਮ੍ਰਿਤਸਰ ਵਿੱਚ ਸ਼ੁਰੂ ਹੋਣ ਜਾ ਰਹੇ PPN131220190314ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ-2019 (ਪਾਈਟੈਕਸ) ਦਾ ਅਧਿਕਾਰਤ ਲੋਗੋ ਅਤੇ ਸਲਾਨਾ ਬ੍ਰਾਸ਼ਰ ਦੀ ਘੁੰਡ ਚੁੱਕਾਈ ਕਰਨ ਤੋਂ ਬਾਅਦ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਅਤੇ ਪੂੰਜੀ ਨਿਵੇਸ਼ ਨੂੰ ਹੱਲਾਸ਼ੇਰੀ ਦੇਣ, ਪੰਜਾਬ ਸਰਕਾਰ ਉਨਾਂ ਦੀ ਹਰ ਸੰਭਵ ਮਦਦ ਕਰੇਗੀ।
                 ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਉਦਯੋਗਿਕ ਨੀਤੀ ਵਿਚ ਉਦਯੋਗਾਂ, ਉਦਯੋਗਪਤੀਆਂ ਅਤੇ ਉਦਯੋਗਾਂ ਨਾਲ ਜੁੜੇ ਸਾਰੇ ਵਰਗਾਂ ਦਾ ਵਿਸ਼ੇਸ਼ ਖਿਆਲ ਰੱਖਿਆ ਗਿਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਮੇਂ ਪੰਜਾਬ ਦਾ ਮਾਹੌਲ ਪੂੰਜੀ ਨਿਵੇਸ਼ ਦੇ ਅਨੁਕੂਲ ਹੈ।ਉਦਯੋਗਪਤੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਅਤੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ।
                ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਿੱਚ ਪੰਜਾਬ ਚੈਪਟਰ ਦੇ ਚੇਅਰਮੈਨ ਕਰਨ ਗਿਲਹੋਤਰਾ ਨੇ ਅੰਮ੍ਰਿਤਸਰ ਵਿੱਚ ਪਿਛਲੇ 13 ਸਾਲਾਂ ਤੋਂ ਆਯੋਜਿਤ ਕੀਤੇ ਜਾ ਰਹੇ ਪਾਈਟੈਕਸ ਦੇ ਬਾਰੇ ਦੱਸਿਆ ਕਿ ਆਉਣ ਵਾਲੇ ਸਮੇਂ ‘ਚ ਇਸ ਦਾ ਵਿਸਥਾਰ ਕਰਕੇ ਸਾਲ 2020 ‘ਚ ਲੁਧਿਆਣਾ ‘ਚ ਆਯੋਜਨ ਕਰਨ ਦੀ ਯੋਜਨਾ ਹੈ।
               ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਿਚ ਪੰਜਾਬ ਚੈਪਟਰ ਦੇ ਪ੍ਰੋਟੈਸਰ (ਮੇਂਟੋਰ) ਆਰ.ਐਸ ਸਚਦੇਵਾ ਨੇ ਪਾਈਟੈਕਸ ਦੇ ਆਯੋਜਨ ਵਿੱਚ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਸਹਿਯੋਗ ਦੇ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਈਟੈਕਸ ਵਿੱਚ ਭਾਗ ਲੈਣ ਵਾਲੇ ਗੁਆਂਢੀ ਸੂਬਿਆਂ ਅਤੇ ਦੇਸ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
                ਪ੍ਰੋਗਰਾਮ ਦੇ ਦੌਰਾਨ ਮੁੱਖ ਮੰਤਰੀ ਨੇ ਉਦਯੋਗਪਤੀਆਂ ਅਤੇ ਚੈਂਬਰ ਪ੍ਰਤੀਨਿਧੀਆਂ ਦੇ ਨਾਲ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਵੀ ਕੀਤਾ।ਮੁੱਖ ਮੰਤਰੀ ਦੇ ਨਾਲ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ, ਪੰਜਾਬ ਦੇ ਸਕੱਤਰ ਕਰਣ ਅਵਤਾਰ ਸਿੰਘ, ਉਦਯੋਗ ਅਤੇ ਵਣਜ ਵਿਭਾਗ ਦੀ ਵਧੀਕ ਮੁਖ ਸਕੱਤਰ ਵਿੰਨੀ ਮਹਾਜਨ ਤੋਂ ਇਲਾਵਾ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਿਚ ਪੰਜਾਬ ਚੈਪਟਰ ਦੇ ਕੋ ਚੇਅਰਮੈਨ ਸਿਮਰਪ੍ਰੀਤ ਸਿੰਘ, ਸਾਬਕਾ ਪ੍ਰਧਾਨ ਆਰ.ਕੇ ਸਾਬੂ, ਅਸ਼ੋਕ ਖੰਨਾ, ਡਾਕਟਰ ਏ.ਕੇ ਅਗਰਵਾਲ, ਰਣਜੀਤ ਸਿੰਘ ਮੇਹਤਾ ਸਮੇਤ ਕਈ ਪਤਵੰਤੇ ਉਦਮੀ ਅਤੇ ਪੰਜਾਬ ਸਰਕਾਰ ਦੇ ਅਧਿਕਾਰੀ ਮੌਜੂਦ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply