Tuesday, April 14, 2026

ਲਹਿੰਦੇ ਪੰਜਾਬ ‘ਚ ਰਮੇਸ਼ ਸਿੰਘ ਅਰੋੜਾ ਦਾ ਐਮ.ਪੀ.ਏ ਬਣਨਾ ਸਿੱਖਾਂ ਲਈ ਮਾਣ ਦੀ ਗੱਲ – ਦਮਦਮੀ ਟਕਸਾਲ

ਮਹਿਤਾ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ Harnam Singh Dhumaਦੇ ਸਿੱਖ ਆਗੂ ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੀ ਅਸੈਂਬਲੀ ‘ਚ ਦੂਜੀ ਵਾਰ ਮੈਂਬਰ ਸੂਬਾਈ ਅਸੈਂਬਲੀ (ਐਮ.ਪੀ.ਏ) ਨਿਯੁੱਕਤ ਕਰਨ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ਵਿੱਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਮੁਸਲਿਮ ਲੀਗ-ਨਵਾਜ਼ ਵਲੋਂ ਨਾਰੋਵਾਲ ਦੇ ਸਿੱਖ ਆਗੂ ਅਰੋੜਾ ਅਤੇ ਉਨ੍ਹਾਂ ਤੋਂ ਪਹਿਲਾਂ ਸੱਤਾਧਾਰੀ ਤਹਿਰੀਕ-ਏ-ਇਨਸਾਫ਼ ਪਾਰਟੀ ਵਲੋਂ ਮੁਲਤਾਨ ਦੇ ਮਹਿੰਦਰਪਾਲ ਸਿੰਘ ਨੂੰ ਐਮ.ਪੀ.ਏ ਅਤੇ ਪਾਰਲੀਮਾਨੀ ਸਕੱਤਰ ਨਿਯੁੱਕਤ ਕੀਤੇ ਜਾਣਾ ਇਸ ਗੱਲ ਦਾ ਪ੍ਰਮਾਣ ਹਨ ਕਿ ਉਥੋਂ ਦੀਆਂ ਸਿਆਸੀ ਪਾਰਟੀਆਂ ਲਈ ਸਿੱਖ ਭਾਈਚਾਰਾ ਵਿਸ਼ੇਸ਼ ਮਹੱਤਵ ਰੱਖਦਾ ਹੈ।
             ਉਨ੍ਹਾਂ ਉਕਤ ਸਿੱਖ ਆਗੂਆਂ ਨੂੰ ਸਿੱਖ ਭਾਈਚਾਰੇ ਦੀ ਸੁਰੱਖਿਆ, ਆਰਥਿਕ ਮਜ਼ਬੂਤੀ, ਸਿਖਿਆ, ਦਰਪੇਸ਼ ਮਸਲਿਆਂ ਤੋਂ ਇਲਾਵਾ ਪਾਕਿਸਤਾਨ ਵਿਚ ਸਿਖਾਂ ਦੇ ਧਾਰਮਿਕ ਅਸਥਾਨਾਂ ਦੀ ਸੇਵਾ ਸੰਭਾਲ ਵਲ ਵਿਸ਼ੇਸ਼ ਧਿਆਨ ਦੇਣ ਦੀ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ ਹੈ।ਉਨ੍ਹਾਂ ਕਰਤਾਰਪੁਰ ਸਮੇਤ ਹੋਰਨਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਮੁਸਲਿਮ ਸ਼ਰਧਾਲੂਆਂ ਨੂੰ ਲੰਗਰ ਪ੍ਰਥਾ ਅਤੇ ਸਿੱਖ ਪਰੰਪਰਾਵਾਂ ਬਾਰੇ ਦੱਸਣ ਲਈ ਠੋਸ ਪ੍ਰਬੰਧ ਕਰਨ ਅਤੇ ਸਿੱਖ ਬੱਚਿਆਂ ਨੂੰ ਆਪਣੇ ਧਰਮ ਅਤੇ ਗੁਰਮਤਿ ਮਰਿਆਦਾ ਤੋਂ ਜਾਣੂ ਕਰਾਉਣ ਲਈ ਪ੍ਰਚਾਰਕ ਨਿਯੁਕਤ ਕਰਨ ਦੀ ਲੋੜ ‘ਤੇ ਵੀ ਜੋਰ ਦਿੱਤਾ।ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਦੋਹਾਂ ਸਿਖ ਆਗੂਆਂ ਨੂੰ ਭਾਰਤ ਅਤੇ ਪਾਕਿਸਤਾਨ ਵਿਚ ਸਦਭਾਵਨਾ, ਵਪਾਰਕ ਉਨਤੀ ਅਤੇ ਤਰਕੀ ਲਈ ਦੋਹਾਂ ਦੇਸ਼ਾਂ ਵਿਚਲੇ ਸਿਆਸੀ ਅਤੇ ਸਰਹੱਦੀ ਤਲਖ਼ੀਆਂ ਦੂਰ ਕਰਨ ਵਿਚ ਆਪਣੀ ਠੋਸ ਭੂਮਿਕਾ ਅਦਾ ਕਰਨ ਲਈ ਵੀ ਕਿਹਾ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply