ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਨੇ ਸ਼੍ਰੋਮਣੀ
ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਵਿਚ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਪ੍ਰਬੰਧਕੀ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਨੇ ਕਿਹਾ ਕਿ ਉਹ ਬਹੁਤ ਹੀ ਸੁਹਿਰਦ, ਮਿਲਣਸਾਰ ਅਤੇ ਪੱਤਰਕਾਰੀ ਨੂੰ ਸਮਰਪਿਤ ਸ਼ਖਸ਼ੀਅਤ ਸਨ।ਭੁੱਲਰ ਇੱਕੋ ਇੱਕ ਅਜਿਹੇ ਪੱਤਰਕਾਰ ਸਨ, ਜਿਨ੍ਹਾਂ ਨੂੰ ਚਾਰ ਅਖ਼ਬਾਰਾਂ ਦੇ ਸੰਪਾਦਕ ਹੋਣ ਦਾ ਮਾਣ ਹਾਸਲ ਹੈ।ਉਹ ਲੰਬਾ ਸਮਾਂ ਪੰਜਾਬੀ ਟ੍ਰਿਬਿਊਨ ਵਿਚ ਬਤੌਰ ਸੰਪਾਦਕ ਰਹਿਣ ਪਿਛੋਂ ਪੰਜਾਬੀ ਜਾਗਰਣ ਦੇ ਬਾਨੀ ਸੰਪਾਦਕ, ਦੇਸ਼ ਵਿਦੇਸ਼ ਟਾਈਮਜ਼ ਦੇ ਸੰਪਾਦਕ ਰਹੇ।ਉਹ ਪੰਜਾਬੀ ਨਿਊਜ਼ ਏਜੰਸੀ ਵਿਸ਼ਵ ਵਾਰਤਾ ਦੇ ਸੰਪਾਦਕ ਵੀ ਰਹੇ।ਇਸ ਸਮੇਂ ਉਹ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ ਸਨ।ਸਵ. ਭੁੱਲਰ ਦੇ ਅਕਾਲ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media