ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਆਫ਼ ਨਰਸਿੰਗ ਦਾ ਪਲੇਠਾ ਮੈਗਜ਼ੀਨ ਰਲੀਜ਼ ਕੀਤਾ।ਉਨ੍ਹਾਂ ਨਾਲ ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਸਿੱਖ ਇਤਿਹਾਸ ਖੋਜ਼ ਕੇਂਦਰ ਦੇ ਸਾਬਕਾ ਮੁੱਖੀ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ (ਲੜਕੇ) ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵੀ ਮੌਜ਼ੂਦ ਸਨ।
ਛੀਨਾ ਨੇ ਕਿਹਾ ਕਿ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਨੇਜ਼ਮੈਂਟ ਵਲੋਂ ਪੂਰਾ ਸਾਲ ਅਨੇਕਾਂ ਪ੍ਰੋਗਰਾਮ ਉਲੀਕੇ ਗਏ ਹਨ।ਜੋ ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਆਉਂਦੇ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਸਮੇਂ ਸਮੇਂ ’ਤੇ ਰੂਪ ਰੇਖਾ ਤਿਆਰ ਕਰਕੇ ਆਯੋਜਿਤ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਬੜ੍ਹੀ ਖੁਸ਼ੀ ਦੀ ਗੱਲ ਹੈ ਕਿ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਕਾਲਜ ਦਾ ਪਹਿਲਾਂ ਮੈਗਜ਼ੀਨ ਜਿਸ ਰਾਹੀਂ ਉਨ੍ਹਾਂ ਕਾਲਜ ਦੀਆਂ ਗਤੀਵਿਧੀਆਂ ਤੋਂ ਇਲਾਵਾ ਸੁਵਿਧਾਵਾਂ, ਕੋਰਸਾਂ ਅਤੇ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਜੀਵਨੀ ਅਤੇ ਉਪਦੇਸ਼ਾਂ ਨੂੰ ਪ੍ਰਕਾਸ਼ਿਤ ਕੀਤਾ ਹੈ, ਸਲਾਹੁਣਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇਂ ਤੋਂ ਸਮਾਜ ’ਚ ਨਰਸਿੰਗ ਕਿੱਤੇ ਦੀ ਮੰਗ ਵੱਧੀ ਹੈ ਅਤੇ ਇਸ ਹੋਰ ਵੀ ਫ਼ਖ਼ਰ ਵਾਲੀ ਗੱਲ ਹੈ ਕਿ ਇਸ ਕੋਰਸ ਨੂੰ ਜਿੱਥੇ ਪਹਿਲਾਂ ਲੜਕੀਆਂ ਕਰਨ ’ਚ ਦਿਲਚਸਪੀ ਰੱਖਦੀ ਸੀ, ਉਥੇ ਇਸ ਖੇਤਰ ’ਚ ਲੜਕਿਆਂ ਨੇ ਵੀ ਦਾਖਲਾ ਲੈਣਾ ਸ਼ੁਰੂ ਕੀਤਾ ਹੈ।ਕਿਉਂਕਿ ਇਹ ਇਕ ਅਜਿਹਾ ਕਿੱਤਾ ਹੈ, ਜਿਸ ’ਚ ‘ਨਾਲੇ ਪੁੰਨ ਤੇ ਨਾਲੇ ਫ਼ਲੀਆਂ’ ਵਾਲੀ ਕਹਾਵਤ ਢੁੱਕਦੀ ਹੈ।
ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਮੈਗਜ਼ੀਨ ਰਿਲੀਜ਼ ’ਤੇ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੇਜ਼ਮੈਂਟ ਵਲੋਂ ਦਿੱਤੇ ਜਾ ਰਹੇ ਸਹਿਯੋਗ ਸਦਕਾ ਹੀ ਇਹ ਕਾਰਜ ਨੇਪਰੇ ਚੜ੍ਹ ਸਕਿਆ ਹੈ ਅਤੇ ਅਗਾਂਹ ਭਵਿੱਖ ’ਚ ਸਾਲਾਨਾ ਇਹ ਮੈਗਜ਼ੀਨ ਇਵੇਂ ਹੀ ਪ੍ਰਕਾਸ਼ਿਤ ਹੁੰਦਾ ਰਹੇਗਾ।
ਡਾ. ਮਹਿਲ ਸਿੰਘ ਅਤੇ ਡਾ. ਗੋਗੋਆਣੀ ਨੇ ਡਾ. ਕਮਲਜੀਤ ਕੌਰ ਨੂੰ ਪਲੇਠਾ ਮੈਗਜ਼ੀਨ ਰਿਲੀਜ਼ ਹੋਣ ’ਤੇ ਮੁਬਾਰਕਬਾਦ ਦਿੱਤੀ।ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਨੀਲਮ ਹੰਸ, ਪ੍ਰੋ: ਮੋਨਿਕਾ ਡੋਗਰਾ, ਪ੍ਰੋ. ਤਰਨਦੀਪ ਕੌਰ, ਪ੍ਰੋ: ਯਸ਼ਪ੍ਰੀਤ ਕੌਰ ਆਦਿ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media