ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 40 ‘ਚ ਅਮਰੁਤ ਪ੍ਰੋਜੈਕਟ ਤਹਿਤ 100 ਪ੍ਰਤੀਸ਼ਤ ਵਾਟਰ ਸਪਲਾਈ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਮੇਅਰ ਰਿੰਟੂ ਨੇ ਕਿਹਾ ਕਿ ਨਗਰ ਨਿਗਮ ਦਾ ਟੀਚਾ ਹੈ ਕਿ ਵਿਕਾਸ ਪੱਖੋਂ ਪੱਛੜੇ ਇਲਾਕਿਆਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਪਾਣੀ, ਸੀਵਰੇਜ਼ ਅਤੇ ਸਫਾਈ ਆਦਿ ਮੁੱਢਲੀਆਂ ਸਹੂਲਤਾਂ ਤਰਜੀਹੀ ਅਧਾਰ ‘ਤੇ ਮੁਹੱਈਆ ਕਰਵਾਈਆਂ ਜਾਣ। ਮੇਅਰ ਨੇ ਦੱਸਿਆ ਕਿ ਅਮਰੂਤ ਪ੍ਰੋਜੈਕਟ ਤਹਿਤ ਸ਼ਹਿਰ ਵਿੱਚ ਕੁੱਲ 58 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾਣੇ ਹਨ, ਜਿਨ੍ਹਾਂ ਵਿਚ 17 ਟਿਊਬਵੈਲ, 11 ਪਾਣੀ ਦੀਆਂ ਟੈਂਕੀਆਂ, 250 ਕਿਲੋਮੀਟਰ ਵਾਟਰ ਸਪਲਾਈ ਲਾਈਨ ਵਿਛਾਈ ਜਾਣੀ ਹੈ।ਉਨਾਂ ਨੇ ਮੇਅਰ ਜੀ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਉਹ ਆਉਣ ਵਾਲੀ ਪੀੜੀ ਵਾਸਤੇ ਸਾਫ਼ ਪਾਣੀ ਦੀ ਬੱਚਤ ਜਰੂਰ ਕਰਨ।
ਇਸ ਮੌਕੇ ਕੌਸਲਰ ਮਹੇਸ਼ ਖੰਨਾ, ਚੇਅਰਮੈਨ ਵਾਟਰ ਸਪਲਾਈ ਤੇ ਸੀਵਰੇਜ਼ ਕਮੇਟੀ, ਕੌਸਲਰ ਦਲਬੀਰ ਸਿੰਘ ਮੰਮਣਕੇ ਚੇਅਰਮੈਨ ਭੂਮੀ ਅਤੇ ਤਹਿ-ਬਜਾਰੀ ਕਮੇਟੀ, ਪਰਮਜੀਤ ਸਿੰਘ ਸ਼ੇਰਗਿਲ ਅਤੇ ਸਮੂਹ ਇਲਾਕਾ ਨਿਵਾਸੀ ਅਤੇ ਨਗਰ ਨਿਗਮ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Check Also
ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਸੈਂਟਰ ਦੀ ਫਰਾਂਸ ਦੇ ਰਾਜਦੂਤ ਵਲੋਂ ਸ਼ਲਾਘਾ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …