ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਰਿਕਵਰੀ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਾਇਜਾ ਲਿਆ।ਇਸ ਸਮੇਂ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਤਿੰਨ ਮਹੀਨੇ ਵਾਸਤੇ ਪ੍ਰਾਪਰਟੀ ਟੈਕਸ ਵਸੂਲੀ ਦਾ ਵਿਆਜ਼ ਅਤੇ ਜੁਰਮਾਨੇ ਦੀ ਮੁਆਫੀ ਦਿੱਤੀ ਗਈ ਹੈ।ਜਦਕਿ ਸਾਲ 2019-20 ਲਈ ਭਰੇ ਜਾਣ ਵਾਲੇ ਪ੍ਰਾਪਰਟੀ ਟੈਕਸ ਤੇ ਮਿਲਣ ਵਾਲੀ 10 ਪ੍ਰਤੀਸ਼ਤ ਛੂਟ ਵੀ ਸਰਕਾਰ ਵਲੋਂ ਵਧਾ ਦਿੱਤੀ ਗਈ ਹੈ।ਮੇਅਰ ਨੇ ਸਬੰਧਤ ਸੁਪਰਡੈਂਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਜੋਨਾਂ ਅਧੀਨ ਆਉੋਂਦੇ ਇਲਾਕਿਆਂ ਵਿੱਚ ਜਾ ਕੇ ਆਮ ਜਨਤਾ ਨੁੰ ਸਰਕਾਰ ਵਲੋਂ ਦਿੱਤੀ ਗਈ ਇਸ ਸਹੂਲਤ ਦਾ ਫਾਇਦਾ ਉਠਾਉਣ ਲਈ ਜਾਗਰੂਕ ਕਰਨ ਤਾਂ ਜੋ ਇਸ ਸਮੇਂ ਦੌਰਾਨ ਵੱਧ ਤੋਂ ਵੱਧ ਲੋਕ ਟੈਕਸ ਅਦਾ ਕਰ ਸਕਣ।ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਾਫੀ ਗਿਣਤੀ ਵਿਚ ਲੋਕਾਂ ਨੂੰ ਪ੍ਰਾਪਰਟੀ ਟੈਕਸ ਪ੍ਰਕਿਰਿਆ ਦੀ ਜਾਣਕਾਰੀ ਨਾ ਹੋਣ ਕਰਕੇ ਉਨਾਂ ਵਲੋਂ ਟੈਕਸ ਨਹੀਂ ਭਰਿਆ ਜਾ ਰਿਹਾ।ਜੇਕਰ ਸਹੀ ਤਰੀਕੇ ਨਾਲ ਟੈਕਸ ਇਕੱਠਾ ਕੀਤਾ ਜਾਵੇ ਤਾਂ ਸਰਕਾਰ ਵਲੋਂ ਨਿਰਧਾਰਤ ਕੀਤੇ ਬਜ਼ਟ ਟੀਚੇ ਨੂੰ ਪੂਰਾ ਕੀਤਾ ਜਾ ਸਕਦਾ ਹੈ।
ਮੇਅਰ ਰਿੰਟੂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਾਪਰਟੀ ਟੈਕਸ ਜਮਾਂ ਕਰਨ ‘ਤੇ ਵਿਆਜ਼ ਅਤੇ ਜੁਰਮਾਨੇ ਦੀ ਛੂਟ ਦਾ ਫਾਇਦਾ ਉਠਾਉਣ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …