Friday, May 22, 2026

ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ PPN1312201914ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ। ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਸੁਲਤਾਨ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਡੀ ਗਿਣਤੀ ਵਿਚ ਮੈਂਬਰ ਮੌਜੂਦ ਸਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਆਗੂਆਂ ਵੱਲੋਂ ਜੋੜਾ ਘਰ ਵਿਖੇ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼ਰਧਾ ਨਾਲ ਸੇਵਾ ਵੀ ਕੀਤੀ ਗਈ।
ਇਸ ਮੌਕੇ ਅਕਾਲੀ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਵਿਰਸਾ ਸਿੰਘ ਵਲਟੋਹਾ, ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਹਰਜਿੰਦਰ ਸਿੰਘ ਧਾਮੀ, ਹਰਮੀਤ ਸਿੰਘ ਸੰਧੂ, ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਸ਼ੇਰ ਸਿੰਘ ਮੰਡਵਾਲਾ, ਅਮਰਜੀਤ ਸਿੰਘ ਭਲਾਈਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਜਗਸੀਰ ਸਿੰਘ ਮਾਂਗੇਆਣਾ, ਹਰਚਰਨ ਸਿੰਘ ਬੈਂਸ, ਦਿਆਲ ਸਿੰਘ ਕੋਲਿਆਂਵਾਲੀ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਮ ਸਿੰਘ, ਮਲਕੀਅਤ ਸਿੰਘ ਏ.ਆਰ., ਵੀਰ ਸਿੰਘ ਲੋਪੋਕੇ, ਅਲਵਿੰਦਰ ਸਿੰਘ ਪੱਖੋਕੇ, ਭਗਵੰਤ ਸਿੰਘ ਸਿਆਲਕਾ, ਬਲਜੀਤ ਸਿੰਘ ਜਲਾਲਉਸਮਾ, ਗੁਰਬਚਨ ਸਿੰਘ ਕਰਮੂੰਵਾਲਾ, ਮਲਕੀਤ ਸਿੰਘ ਚੰਗਾਲ, ਚਰਨਜੀਤ ਸਿੰਘ ਬਰਾੜ, ਸ਼ਰਨਜੀਤ ਸਿੰਘ ਢਿੱਲੋਂ, ਰਵੀਕਰਨ ਸਿੰਘ ਕਾਹਲੋਂ, ਭਾਈ ਖੁਸ਼ਵਿੰਦਰ ਸਿੰਘ ਭਾਟੀਆ, ਮੁੱਖ ਸਕੱਤਰ ਡਾ. ਰੂਪ ਸਿੰਘ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ, ਜਸਵਿੰਦਰ ਸਿੰਘ ਦੀਨਪੁਰ, ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply