Wednesday, September 2, 2026

21 ਤੋਂ 28 ਦਸੰਬਰ ਤੱਕ ਦੇ ਸੁਨਹਿਰੀ ਸਿੱਖ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ – ਅਣਖੀ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਭਾਗ ਸਿੰਘ ਅਣਖੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ PPN1312201916ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੰਮ੍ਰਿਤਸਰ ਅਤੇ ਤਰਨਤਾਰਨ ਜਿਲ੍ਹੇ ਦੇ ਧਾਰਮਿਕ ਅਧਿਆਪਕਾਂ ਦੀ ਵਿਸ਼ੇਸ਼ ਮੀਟਿੰਗ ‘ਚ ਧਾਰਮਿਕ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ 21 ਤੋਂ 28 ਦਸੰਬਰ ਤੱਕ ਦੇ ਸੁਨਹਿਰੀ ਸਿੱਖ ਇਤਿਹਾਸ ਦੇ ਪੰਨਿਆਂ ਤੋਂ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ।ਜਿਸ ਦੌਰਾਨ ਅਨੰਦਪੁਰ ਦਾ ਕਿਲਾ ਛੱਡਣਾ, ਆਨੰਦਪੁਰ ਦੀ ਜੰਗ, ਸਰਸਾ ਨਦੀ ਵਿਖੇ ਪਰਿਵਾਰ ਵਿਛੋੜਾ, ਚਮਕੌਰ ਦੀ ਗੜ੍ਹੀ, ਸਾਹਿਬਜਾਦਿਆਂ ਦੀ ਸ਼ਹਾਦਤ, ਛੋਟੇ ਸਾਹਿਬਜਾਦਿਆਂ ਦਾ ਸਰਹੰਦ ਸਾਕਾ, ਮਾਤਾ ਗੁਜਰੀ ਅਤੇ ਬੱਚਿਆਂ ਦੀ ਸ਼ਹਾਦਤ ਦੇ ਨਾਲ ਵਿਸ਼ੇਸ਼ ਤੌਰ ਤੇ ਮੋਤੀ ਮਹਿਰਾ ਦੀ ਸ਼ਹਾਦਤ, ਟੋਡਰਮਲ ਦੀ ਕੁਰਬਾਨੀ ਅਤੇ ਨੂਰਾ ਮਾਹੀ ਵਲੋਂ ਇਹ ਸਭ ਦਸਮ ਪਾਤਸ਼ਾਹ ਨੂੰ ਬਿਆਨ ਕਰਨਾ ਆਦਿ ਸਕੂਲਾਂ ਦੇ ਵੱਖ-ਵੱਖ ਸੰਚਾਰ ਸਾਧਨਾਂ ਰਾਹੀ ਬਿਆਨ ਕੀਤਾ ਜਾਵੇ ਤਾਂਕਿ ਦੀਵਾਨ ਦੇ ਸਕੂਲਾਂ ਤੇ ਕਾਲਜਾਂ ‘ਚ ਪੜਦੇ ਲਗਭਗ 40000 ਵਿਦਿਆਰਥੀ ਸੇਧ ਲੈ ਸਕਣ।ਪ੍ਰੋ. ਹਰੀ ਸਿੰਘ, ਅਵਤਾਰ ਸਿੰਘ ਅਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਇਹਨਾਂ ਵਿਸ਼ੇਸ਼ ਦਿਨਾਂ ‘ਚ ਬੱਚਿਆਂ ਦੇ ਭਾਸ਼ਣ ਅਤੇ ਲਿਖਤੀ ਮੁਕਾਬਲੇ ਕਰਵਾਏ ਜਾਣਗੇ ਅਤੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …

Leave a Reply