Tuesday, October 27, 2026

ਟਕਸਾਲੀਆਂ ਵਲੋਂ ਅਕਾਲੀ ਦਲ ਦਾ 99 ਸਾਲ਼ਾ ਸਥਾਪਨਾ ਦਿਵਸ ਸਮਾਗਮ ਅੰਮ੍ਰਿਤਸਰ ‘ਚ ਅੱਜ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅਕਾਲੀ ਦਲ ਦਾ 99 ਸਾਲ਼ਾ ਸਥਾਪਨਾ ਦਿਵਸ ਸਮਾਗਮ ਅੰਮ੍ਰਿਤਸਰ ‘ਚ ਅੱਜ ਕਰਵਾਇਆ ਜਾ ਰਿਹਾ ਹੈ।
             Ranjit Brahmpuraਅੰਮ੍ਰਿਤਸਰ ਜਥਾ ਸ਼ਹਿਰੀ ਗੁਰਪ੍ਰੀਤ ਸਿੰਘ ਕਲਕੱਤਾ ਵਲੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਮੁੱਚੇ ਪੰਥ ਦਰਦੀਆਂ, ਗੁਰੂ ਨਾਨਕ ਨਾਮ ਲੇਵਾ ਅਤੇ ਪੰਜਾਬੀਆਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਅੱਜ 14 ਦਸੰਬਰ ਦਿਨ ਸ਼ਨੀਵਾਰ ਸਵੇਰੇ 11.00 ਵਜੇ ਸ਼੍ਰੋਮਣੀ ਅਕਾਲੀ ਦਲ ਦੇ 99 ਸਾਲ਼ਾ ਸਥਾਪਨਾ ਦਿਵਸ ਮਨਾਉਣ ਲਈ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਆਡੀਟੋਰੀਅਮ ‘ਚ ਹੁੰਮ-ਹੁੰਮਾ ਕੇ ਪੁੰਹਚਣ।ਉਹਨਾਂ ਕਿਹਾ ਕੇ ਇਹ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਮੋਰਚਿਆਂ ਵਿੱਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਅਤੇ ਜੇਲ੍ਹਾਂ ‘ਚ ਤਸੀਹੇ ਝੱਲਣ ਵਾਲੇ ਮਹਾਨ ਯੋਧਿਆਂ ਨੂੰ ਸਮਰਪਿਤ ਹੋਵੇਗਾ।

Check Also

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …

Leave a Reply