Sunday, March 22, 2026

ਪੰਜਾਬ ਵਿੱਚ ਮੈਡੀਕਲ ਅਤੇ ਧਾਰਮਿਕ ਟੂਰਿਜ਼ਮ ਦੀਆਂ ਅਪਾਰ ਸੰਭਾਵਨਾਵਾਂ – ਰਾਣਾ ਸੋਢੀ

ਖੇਡ ਮੰਤਰੀ ਨੇ ਕੀਤਾ ਪਾਈਟੈਕਸ ਦਾ ਦੌਰਾ, ਦੁਕਾਨਦਾਰਾਂ ਦੀ ਕੀਤੀ ਹੌਸਲਾ ਅਫਜ਼ਾਈ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਖੇਡ, ਯੂਵਕ ਸੇਵਾਵਾਂ ਅਤੇ ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ PPNJ1412201903ਸੋਢੀ ਨੇ ਸੂਬੇ ਦੇ ਸਨਅਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਉਦਯੋਗਾਂ ਦਾ ਵਿਸਥਾਰ ਕਰਦੇ ਹੋਏ ਨੌਜਵਾਨਾਂ ਦੇ ਲਈ ਰੁਜ਼ਗਾਰ ਦੇ ਸਾਧਨ ਪੈਦਾ ਕਰਨ। ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।
ਰਾਣਾ ਸੋਢੀ ਸ਼ੁਕਰਵਾਰ ਨੂੰ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ 14ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦਾ ਦੌਰਾ ਕਰਨ ਮਗਰੋਂ ਸਨਅਤਕਾਰਾਂ ਅਤੇ ਗੁਆਂਢੀ ਸੂਬਿਆਂ ਤੋਂ ਇੱਥੇ ਪੁਜੇ ਕਾਰੋਬਾਰੀਆਂ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਇੰਡਸਟਰੀ ਨੂੰ ਲਾਭ ਦੇਣ ਲਈ ਸਨਅਤੀ ਨੀਤੀ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸਾਂਝੇ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਦੇ ਲਈ ਕਨੇਡਾ ਅਤੇ ਯੂ.ਕੇ ਨਾਲ ਸਮਝੋਤੇ ਸਹੀਬੱਧ ਕੀਤੇ ਗਏ ਹਨ, ਇਹ ਪ੍ਰੋਜੈਕਟ ਅਗਲੇ ਸਾਲ ਸ਼ੁਰੂ ਹੋਣ ਜਾ ਰਹੇ ਹਨ। ਇਸ ਸਮਝੋਤੇ ਦੇ ਤਹਿਤ ਵਿਦੇਸ਼ੀ ਮਾਹਿਰ ਅੰਤਰਰਾਸ਼ਟਰੀ ਪੱਧਰ ਦੇ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਦੇਣਗੇ, ਜਦਕਿ ਬੁਨਿਆਦੀ ਢਾਂਚਾ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਇਆ ਜਾਵੇਗਾ।
        ਰਾਣਾ ਸੋਢੀ ਨੇ ਪੰਜਾਬ ਵਿੱਚ ਮੈਡੀਕਲ ਅਤੇ ਧਾਰਮਿਕ ਟੂਰਿਜਮ ਦੇ ਖੇਤਰ ਵਿੱਚ ਅਪਾਰ ਸੰਭਾਵਨਾਵਾਂ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਖੇਡ ਸਨਅਤ ਨੂੰ ਪ੍ਰਫੁੱਲਿਤ ਕਰਨ ਦੇ ਲਈ ਵਿਸ਼ੇਸ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਦੇ ਤਹਿਤ ਮੌਜੂਦਾ 1400 ਕਰੋੜ ਦੀ ਇੰਡਸਟਰੀ ਨੂੰ 14000 ਕਰੋੜ ਰੁਪਏ ਤੱਕ ਲੈਕੇ ਜਾਣ ਦਾ ਟੀਚਾ ਮਿਥਿਆ ਗਿਆ ਹੈ।ਉਨਾਂ ਕਿਹਾ ਕਿ ਪੰਜਾਬ ਔਰਤਾਂ ਅਤੇ ਬਚਿੱਆਂ ਲਈ ਸੱਭ ਤੋਂ ਸੁਰਖਿਅਤ ਸਥਾਨ ਹੈ ਅਤੇ ਪੰਜਾਬ ਸਰਕਾਰ ਦੀ ਕਰਾਈਮ ਪ੍ਰਤੀ ਜੀਰੋ ਟੋਰਲੈਂਸ ਦੀ ਨੀਤੀ ਟੂਰਿਜ਼ਮ ਨੂੰ ਉਤਸਾਹਿਤ ਕਰਨ ਵਿੱਚ ਮਦਦਗਾਰ ਹੈ।ਉਨਾਂ ਸੈਰ ਸਪਾਟੇ ਦੀ ਸੰਭਾਵਨਾਵਾਂ ਨੂੰ ਅੱਗੇ ਵਧਾਉਦੇ ਹੋਏ ਕਿਹਾ ਕਿ ਬੁਲਗਾਰੀਆ ਸਰਕਾਰ ਨੂੰ ਹਾਲਹੀ ਵਿੱਚ ਕੀਤੇ ਗਏ ਐਮ.ਓ.ਯੂ ਤੋਂ ਪੰਜਾਬ ਅਤੇ ਪੰਜਾਬੀ ਫਿਲਮਕਾਰਾਂ ਨੂੰ ਇੱਕ ਨਵਾਂ ਪੜਾਅ ਮਿਲੇਗਾ।
          ਇਸ ਤੋਂ ਪਹਿਲਾਂ ਰਾਣਾ ਗੁਰਮੀਤ ਸਿੰਘ ਸੋਢੀ ਦਾ ਇੱਥੇ ਪੁੱਜਣ ਤੇ ਸਵਾਗਤ ਕਰਦੇ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਉਪਦੇਸ਼ਕ (ਮੈਂਟੋਰ) ਆਰ.ਐਸ. ਸਚਦੇਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਲ ਰਹੇ ਸਹਿਯੋਗ ਸਦਕਾ ਪਾਈਟੈਕਸ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਅਤੇ ਅਗਲੇ ਸਾਲ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸਨੂੰ ਵਿਸ਼ਾਲ ਰੂਪ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਇਸ ਵਾਰ ਮੇਲੇ ਵਿੱਚ 400 ਤੋਂ ਵੱਧ ਕਾਰੋਬਾਰੀ ਭਾਗ ਲੈ ਰਹੇ ਹਨ। ਇਸ ਮੌਕੇ ਤੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮੀਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਹਾ ਕਿ ਇਹ ਅੰਮਿ੍ਰਤਸਰ ਸ਼ਹਿਰ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਗੁਆਂਢੀ ਦੇਸ਼ਾਂ ਅਤੇ ਸੂਬਿਆਂ ਦੇ ਕਾਰੋਬਾਰੀ ਇਥੇ ਆਪਣੇ ਪ੍ਰੋਡਕਟ ਲੈਕੇ ਆਏ ਹੋਏ ਹਨ। ਇਹ ਇਸ ਗੱਲ ਦਾ ਸਬੂਤ ਹੈ ਕਿ ਅੰਮਿ੍ਰਤਸਰ ਨੂੰ ਪੰਜਾਬ ਹੀ ਨਹੀਂ ਗੁਆਂਢੀ ਸੂਬੇ ਅਤੇ ਵਿਦੇਸ਼ਾਂ ਦੇ ਕਾਰੋਬਾਰੀ ਵੀ ਆਪਣਾ ਪੜਾਅ ਮੰਨਦੇ ਹਨ। ਉਨਾਂ ਕਿਹਾ ਕਿ ਅੰਮਿ੍ਰਤਸਰ ਵਿੱਚ ਰੋਜਾਨਾ ਇੱਕ ਲੱਖ ਤੋਂ ਵੱਧ ਸ਼ਰਧਾਲੂ ਆਉਦੇ ਹਨ ਜੋਕਿ ਇੱਕ ਵਿਸ਼ਵ ਰਿਕਾਰਡ ਹੈ।
          ਇਸ ਮੌਕੇ ਤੇ ਅੰਮਿ੍ਤਸਰ ਦੇ ਪੁਲਿਸ ਕਮੀਸ਼ਨਰ ਡਾਕਟਰ ਸੁਖਚੈਨ ਸਿੰਘ ਗਿੱਲ, ਪੰਜਾਬ ਯੂਥ ਵਿਕਾਸ ਬੋਰਡ ਦੀ ਮੈਂਬਰ ਆਂਚਲ ਅਰੋੜਾ, ਬੁਲਗਾਰੀਆ ਅੰਬੈਸੀ ਵਿੱਚ ਟਰੇਡ ਅਤੇ ਆਰਥਿਕ ਮਾਮਲਿਆਂ ਬਾਰੇ ਇਲੱਈਆ ਡੈਕੋਵ ਨੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੌਰਾਨ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪਿ੍ਰੰਸੀਪਲ ਡਾਈਰੈਕਟਰ ਰਣਜੀਤ ਮਹਿਤਾ, ਚੈਂਬਰ ਦੇ ਪੰਜਾਬ ਚੈਪਟਰ ਦੇ ਚੇਅਰਮੈਨ ਕਰਣ ਗਿਲਹੋਤਰਾ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply