Wednesday, August 5, 2026

ਅਮਨ ਅਰੋੜਾ ਨੇ ਸਕੂਲੀ ਬੱਚਿਆਂ ਨੂੰ ਦਿੱਤੇ ਬੈਗ

ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸਥਾਨਕ ਗੁਰੂ ਨਾਨਕ ਦੇਵ ਡੈਂਟਲ ਕਾਲਜ ਅਤੇ ਬਾਬੂ ਭਗਵਾਨ ਦਾਸ ਮੈਮੋਰੀਅਲ ਹਸਪਤਾਲ ਦੇ PPNJ1412201912ਸਹਿਯੋਗ ਨਾਲ ਸੰਸਥਾ ਦੇ ਡਾਇਰੈਕਟਰ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦੇ ਵਿਸ਼ੇਸ਼ ਉਪਰਾਲੇ ਤੇ ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਸਚਖੰਡ ਸੁਨਾਮ ਵਿਖੇ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਜੈਕਟ ਦੇ ਰਾਹੀਂ ਸਕੂਲੀ ਬੱਚਿਆਂ ਨੂੰ 78 ਸਕੂਲ ਬੈਗ ਦਿੱਤੇ ਗਏ।ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਵਿਦਿਆ ਦਾਨ ਨੂੰ ਸਰਵ ਉਤਮ ਮੰਨਿਆ ਅਤੇ ਦੁਨੀਆਂ ਵਿਚੋਂ ਅੰਧਕਾਰ ਖਤਮ ਕਰਨ ਦੀ ਗੱਲ ਕਹੀ ਸੀ।ਉਨਾਂ ਦੇ ਦੱਸੇ ਇਸ ਮਾਰਗ ‘ਤੇ ਚੱਲਦਿਆਂ ਲੋੜਵੰਦ ਬੱਚਿਆਂ ਨੂੰ ਵਿਦਿਅਕ ਸਮੱਗਰੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਇਹ ਉਪਰਾਲਾ ਅੱਗੇ ਵੀ ਜਾਰੀ ਰਹੇਗਾ।
           ਇਸ ਮੌਕੇ ਪ੍ਰੋਜੈਕਟ ਟੀਮ ਦੇ ਗੁਰਿੰਦਰਪਾਲ ਬਿੱਟੂ ਬੀਰਕਲਾਂ, ਲਾਭ ਸਿੰਘ ਨੀਲੋਵਾਲ, ਮਨੀ ਸਰਾਓ, ਪ੍ਰਿੰਸੀਪਲ ਸਰਿਤਾ ਰਾਣੀ ਅਤੇ ਸਕੂਲ ਸਟਾਫ ਹਾਜ਼ਰ ਸੀ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply