ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਾਪੇੇ-ਅਧਿਆਪਕ ਮਿਲਣੀ ਵਾਲੇ ਦਿਨ ਜਿਲ੍ਹਾ ਸਿਖਿਆ ਅਫਸਰ (ਸੈ:ਸਿ.) ਸਲਵਿੰਦਰ ਸਿੰਘ ਸਮਰਾ
ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਜਿਥੇ ਮਾਪੇ-ਅਧਿਆਪਕ ਮਿਲਣੀ ਦਾ ਜਾਇਜਾ ਲਿਆ, ਉਥੇ ਪ੍ਰਿੰਸੀਪਲ ਡ: ਅਮਰਪਾਲੀ ਕੌਰ, ਸਮੂਹ ਸਟਾਫ ਅਤੇ ਖਾਸ ਕਰਕੇ ਵਿਦਿਆਰਥਣਾਂ ਵਲੋਂ ਕਲਮਬੱਧ ਕੀਤੀਆਂ ਗਈਆਂ ਰਚਨਾਵਾਂ ਦਾ ਮੈਗਜੀਨ ‘ਬਿਨਫਸ਼ਾਂ’ ਦਾ ਵੀ ਵਿਮੋਚਨ ਕੀਤਾ।ਆਏ ਹੋਏ ਮਾਪਿਆਂ ਨੂੰ ਜਿਲ੍ਹਾ ਸਿਖਿਆ ਅਫਸਰ ਨੇ ਵਧਾਈ ਦਿੱਤੀ ਅਤੇ ਸਰਕਾਰੀ ਸਕੂਲਾਂ ਦੀ ਬਦਲਦੀ ਨੁਹਾਰ ਬਾਰੇ ਜਾਣੂ ਕਰਵਾਇਆ ਤੇ ਪ੍ਰਿੰਸੀਪਲ ਡਾ: ਅਮਰਪਾਲੀ ਦੀ ਕਾਰਗੁਜਾਰੀ ਦੀ ਪ੍ਰਸੰਸਾ ਕੀਤੀ।ਉਨ੍ਹਾਂ ਨੇ ਵਿਦਿਆਰਥਣਾਂ ਦੀ ਲਿਖਤਾਂ ਦੀ ਵੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਰੋਜ ਸਕੂਲ ਆਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਸਫਲਤਾ ਦੀਆਂ ਉਚਾਈਆਂ ਨੂੰ ਛੁਹ ਸਕਣ । ਇਸ ਮੌਕੇ ਤੇ ਸਮੂਹ ਸਕੂਲ ਸਟਾਫ, ਮਾਪੇ ਅਤੇ ਵਿਦਿਆਰਥੀ ਹਾਜਰ ਸਨ ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media