Friday, November 22, 2024

ਹਰ ਘਰ ‘ਚ ਪਖਾਨਾ ਬਣਾਇਆ ਜਾਣਾ ਬਹੁਤ ਜਰੂਰੀ – ਏ.ਡੀ.ਸੀ

ਕਿਹਾ ਸਹਾਇਤਾ ਰਾਸ਼ੀ ਮਿਲਣ ਤੋਂ ਬਾਅਦ ਵੀ ਨਹੀਂ ਕਰਵਾਇਆ ਨਿਰਮਾਣ ਤਾਂ ਹੋਵੇਗੀ ਕਾਰਵਾਈ

ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ ਘਰ੍ਹਾਂ ਵਿੱਚ ਪਖਾਨੇ ਬਣਾਉਂਣ ਨੂੰ ਲੈ ਕੇ ਜੋ ਮੂਹਿੰਮ ਚਲਾਈ ਗਈ ਸੀ ਅਤੇ ਇਸ ਵਿੱਚ PPNJ1412201920ਕਰੀਬ 73 ਪ੍ਰਤੀਸਤ ਲੋਕਾਂ ਵੱਲੋਂ ਘਰ੍ਹਾਂ ਵਿੱਚ ਪਖਾਨੇ ਬਣਾਉਂਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਬਹੁਤ ਸਾਰੇ ਲਾਭਪਾਤਰੀ ਜੋ ਕਿ ਪਖਾਨੇ ਬਣਾਉਂਣ ਲਈ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਸ਼ੀ ਨੂੰ ਲੈ ਕੇ ਵੀ ਅੱਜ ਤੱਕ ਪਖਾਨੇ ਬਣਾਉਂਣ ਦਾ ਕਾਰਜ ਪੂਰਾ ਨਹੀਂ ਕੀਤਾ ਹੈ।ਅਗਰ ਜਲਦੀ ਹੀ ਉਨ੍ਹਾਂ ਲਾਭਪਾਤਰੀਆਂ ਵੱਲੋਂ ਪਖਾਨੇ ਬਣਾਉਣ ਦਾ ਕਾਰਜ ਸੁਰੂ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਲਾਭਪਾਤਰੀਆਂ ਤੇ ਜਿਲ੍ਹਾ ਪ੍ਰਸਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ ( ਜ) ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਆਪਣੇ ਦਫਤਰ ਵਿਖੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਜਿਲ੍ਹਾ ਪਠਾਨਕੋਟ ਦੇ 6 ਬਲਾਕਾਂ ਦੇ ਬੀ.ਡੀ.ਪੀ.ਓੁਜ ਨਾਲ ਇੱਕ ਵਿਸ਼ੇਸ ਮੀਟਿੰਗ ਕਰਨ ਮਗਰੋਂ ਕੀਤਾ।
    ਅਭਿਜੀਤ ਕਪਲਿਸ ਨੇ ਬੀ.ਡੀ.ਪੀ.ਓ ਨੂੰ ਹਦਾਇਤ ਕਰਦਿਆਂ ਕਰਦਿਆ ਕਿਹਾ ਕਿ ਉਨ੍ਹਾਂ ਵੱਲੋਂ ਹਰੇਕ ਪਿੰਡ ਅੰਦਰ ਜਿਨ੍ਹਾਂ ਲੋਕਾਂ ਵੱਲੋਂ ਅੱਜ ਤੱਕ ਆਪਣੇ ਘਰ੍ਹਾਂ ਵਿੱਚ ਪਖਾਨਿਆਂ ਦਾ ਨਿਰਮਾਣ ਕਾਰਜ ਨਹੀਂ ਕਰਵਾਇਆ ਗਿਆ ਉਨ੍ਹਾਂ ਨੂੰ ਹਦਾਇਤ ਕਰਨ ਕਿ ਘਰ੍ਹਾਂ ਵਿੱਚ ਪਖਾਨੇ ਬਣਾਉਂਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਜੋ ਲਾਭਪਾਤਰੀ ਸਰਕਾਰ ਵੱਲੋਂ ਦਿੱਤੀ ਗਈ ਸਹਾਇਤਾਂ ਰਾਸੀ ਪ੍ਰਾਪਤ ਕਰਨ ਤੋਂ ਬਾਅਦ ਵੀ ਪਖਾਨਿਆਂ ਦਾ ਨਿਰਮਾਣ ਨਹੀਂ ਕਰਦਾ ਉਨ੍ਹਾਂ ਲੋਕਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply