ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਖਬੀਰ ਸਿੰਘ ਬਾਦਲ
ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ ਹੈ।ਜਾਰੀ ਇਕ ਪ੍ਰੈੱਸ ਬਿਆਨ ਵਿਚ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ, ਜਿਸ ਦੀ ਅਗਵਾਈ ਕਰਨਾ ਵੱਡੇ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸਕ ਬੇਹੱਦ ਸ਼ਾਨਾਮੱਤਾ ਹੈ ਅਤੇ ਇਸ ਨੇ ਸਿੱਖਾਂ ਦੇ ਮਸਲਿਆਂ ਦੀ ਹਮੇਸ਼ਾਂ ਸਰਗਰਮੀ ਨਾਲ ਪੈਰਵਾਈ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਅੱਜ ਵੀ ਸਿੱਖ ਕੌਮ ਦੇ ਮਸਲਿਆਂ ਤੋਂ ਇਲਾਵਾ ਲੋਕ ਹਿੱਤਾਂ ਤੇ ਪੰਜਾਬ ਦੀ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਮੋਹਰੀ ਰੋਲ ਨਿਭਾਅ ਰਿਹਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀਆਂ ਰਵਾਇਤਾਂ ਅਨੁਸਾਰ ਲੋਕਾਂ ਦੀ ਅਵਾਜ਼ ਬਣਨ ਦੇ ਨਾਲ-ਨਾਲ ਕੌਮ ਦੀ ਤਰੱਕੀ ਲਈ ਵੀ ਯਤਨਸ਼ੀਲ ਰਹੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media