ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਦੇਖ-ਰੇਖ ਹੇਠ ਚਲ ਰਹੇ ਖਾਲਸਾ ਕਾਲਜ
ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਣਾਂ ਨੇ ਵੱਖ-ਵੱਖ ਹਾਕੀ ਟੂਰਨਾਮੈਂਟਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਜੇਤੂ ਖਿਡਾਰਣਾਂ ਅਤੇ ਕੋਚ ਅਮਰਜੀਤ ਸਿੰਘ ਨੂੰ ਵਧਾਈ ਦਿੱਤੀ।
ਪ੍ਰਿੰ: ਨਾਗਪਾਲ ਨੇ ਦੱਸਿਆ ਕਿ ਸਕੂਲ ਦੀਆਂ ਖਿਡਾਰਣਾਂ ਨੇ ਪਠਾਨਕੋਟ ਵਿਖੇ ਹੋਏ ਹਾਕੀ ਟੂਰਨਾਮੈਂਟ ’ਚ ਸਬ ਜੂਨੀਅਰ ਸਟੇਟ ਦੇ ਫਾਈਨਲ ਮੈਚ ਵਿੱਚ ਮੁਹਾਲੀ ਨੂੰ 2-0 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।ਅਮਨਦੀਪ ਕੌਰ ਨੂੰ ਵਧੀਆ ਖਿਡਾਰਣ ਦਾ ਖਿਤਾਬ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਾਕੀ ਟੂਰਨਾਮੈਂਟ ’ਚ ਜੂਨੀਅਰ ਸਟੇਟ, ਜੋ ਕਿ ਜਲੰਧਰ ਵਿਖੇ ਕਰਵਾਈ ਗਈ ਦੇ ਫ਼ਾਇਨਲ ਮੈਚ ਵਿਚ ਜਲੰਧਰ ਨੂੰ 7-0 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media