Monday, September 21, 2026

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਗਈ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਨੂੰ ਦ੍ਰਿੜ ਕਰਨ ਲਈ ਖ਼ਾਲਸਾ ਕਾਲਜ ਚਵਿੰਡਾ PPNJ1512201907ਦੇਵੀ ਵਿਖੇ ਅਕਾਦਮਿਕ ਵਿਦਿਆ ਦੇ ਨਾਲ-ਨਾਲ ਕਰਵਾਈਆਂ ਜਾਂਦੀਆਂ ਧਾਰਮਿਕ ਤੇ ਨੈਤਿਕ ਪ੍ਰੀਖਿਆਵਾਂ ਤਹਿਤ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੀ ਰਹਿਨੁਮਾਈ ਹੇਠ ਚੱਲ ਰਹੇ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧਾਰਮਿਕ ਪ੍ਰੀਖਿਆ2019 ਦਾ ਆਯੋਜਨ ਕੀਤਾ ਗਿਆ।ਜਿਸ ’ਚ ਕਾਲਜ ਦੇ +1 ਅਤੇ +2 ਦੇ ਵਿਦਿਆਰਥੀਆਂ ਦੇ ਨਾਲ-ਨਾਲ ਸਰਕਾਰੀ ਸਕੂਲ ਚਵਿੰਡਾ ਦੇਵੀ ਅਤੇ ਸਰਕਾਰੀ ਸਕੂਲ ਤਲਵੰਡੀ ਦਸੌਂਦਾ ਸਿੰਘ ਦੇ ਵਿਦਿਆਰਥੀਆਂ ਦਾ ਵੀ ਕਾਲਜ ਵਿਖੇ ਧਾਰਮਿਕ ਇਮਤਿਹਾਨ ਲਿਆ ਗਿਆ।
              ਇਸ ਮੌਕੇ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਦੱਸਿਆ ਕਿ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਏ ਜਾਂਦੇ ਇਸ ਇਮਤਿਹਾਨ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ, ਇਤਿਹਾਸ ਕਦਰਾਂ ਕੀਮਤਾਂ ਅਤੇ ਵਿਰਸੇ ਨਾਲ ਜੋੜ ਕੇ ਨੈਤਿਕ ਗੁਣਾਂ ਦਾ ਸੰਚਾਰ ਕਰਨਾ ਹੈ।ਸ਼੍ਰੋਮਣੀ ਕਮੇਟੀ ਵਲੋਂ ਪੁਸ਼ਪਿੰਦਰ ਸਿੰਘ ਨੇ ਪ੍ਰੀਖਿਆ ਦੇ ਸੁਪਰਡੈਂਟ ਵਜੋਂ ਭੂਮਿਕਾ ਨਿਭਾਈ। ਪ੍ਰਿੰਸੀਪਲ ਡਾ. ਸਿੰਘ ਨੇ ਕਾਲਜ ਦੀ ਧਾਰਮਿਕ ਕਮੇਟੀ ਦੇ ਮੈਂਬਰ ਪ੍ਰੋ. ਰਣਜੀਤ ਸਿੰਘ ਅਤੇ ਪ੍ਰੋ. ਸਿਮਰਨਜੀਤ ਕੌਰ ਦੀ ਧਾਰਮਿਕ ਸਿੱਖਿਆ ਇਮਤਿਹਾਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply