ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅੰਮ੍ਰਿਤਸਰ ਵਲੋਂ ਮਿਤੀ
17 ਦਸੰਬਰ 2019 ਨੂੰ ਕਨੇਡਾ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਕਨੇਡੀਅਨ ਹਾਈ ਕਮਿਸ਼ਨ ਦੇ ਨੁਮਾਇੰਦਿਆਂ ਦਾ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਸੈਮੀਨਾਰ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ 17 ਦਸੰਬਰ 2019 ਨੂੰ ਸਵੇਰੇ 11.00 ਵਜੇ ਤੋਂ 1.00 ਵਜੇ ਤੱਕ ਕੀਤਾ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਇਸ ਸੈਮੀਨਾਰ ਦਾ ਮੁੱਖ ਮੰਤਵ ਨੋਜਵਾਨਾਂ ਨੂੰ ਕਨੇਡਾ ਦੇ ਵਰਕ/ਸਟੱਡੀ/ ਟੈਂਪਰੇਰੀ ਵੀਜ਼ਾ ਬਾਰੇ ਸਹੀ ਜਾਣਕਾਰੀ ਦੇਣਾ ਹੈ।ਸੈਮੀਨਾਰ ਵਿੱਚ ਕੈਨੇਡੀਅਨ ਹਾਈ ਕਮਿਸ਼ਨ ਦੇ ਨੁਮਾਇੰਦੇ ਨੋਜਵਾਨਾਂ ਨੂੰ ਕਨੇਡਾ ਵੀਜ਼ਾ ਬਾਰੇ ਸਹੀ ਸੇਧ ਦੇਣਗੇ ਅਤੇ ਉਨਾਂ ਵਲੋਂ ਨੋਜਵਾਨਾਂ ਨੂੰ ਕਨੇਡਾ ਵੀਜ਼ਾ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਗੈਰ ਕਾਨੂੰਨੀ ਤਰੀਕੇ ਨਾ ਅਪਨਾਉਣ ਅਤੇ ਗਲਤ ਏਜੰਟਾਂ ਦੇ ਝਾਂਸੇ ਵਿੱਚ ਨਾ ਆਉਣ।
ਇਸ ਸੈਮੀਨਾਰ ਵਿੱਚ ਨੌਜਵਾਨਾਂ ਵਲੋਂ ਕਨੇਡਾ ਵੀਜ਼ਾ ਬਾਰੇ ਪੁੱਛੇ ਜਾਣ ਵਾਲੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ ਅਤੇ ਇਸ ਬਾਰੇ ਖੁੱਲ ਕੇ ਵਿਚਾਰ ਵਟਾਂਦਰਾ ਵੀ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸੈਮੀਨਾਰ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media