ਲੌਂਗੋਵਾਲ, 15 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦੇ 99 ਸਾਲਾ ਸਥਾਪਨਾ ਦਿਵਸ ਸਮਾਗਮ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ
ਅੰਮ੍ਰਿਤਸਰ ਵਿਖੇ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਤੀਜੀ ਵਾਰ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ ਹੈ।ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਵਿਨਰਜੀਤ ਸਿੰਘ ਗੋਲਡੀ ਬੁਲਾਰੇ ਸ਼੍ਰੋਮਣੀ ਅਕਾਲੀ ਦਲ, ਰਾਜਿੰਦਰ ਦੀਪਾ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਮੱਖਣ ਸਿੰਘ ਸ਼ਾਹਪੁਰ ਕਲਾਂ, ਜਗਸੀਰ ਸਿੰਘ ਕੋਟੜਾ, ਕੁਲਵੀਰ ਸਿੰਘ ਉਪਲੀ, ਚਮਕੌਰ ਸਿੰਘ ਸ਼ਾਹਪੁਰ ਕਲਾਂ, ਅਵਤਾਰ ਸਿੰਘ ਪੰਚ ਸੇਰੋਂ, ਸੁਖਬੀਰ ਸਿੰਘ ਬਲਾਕ ਸੰਮਤੀ ਮੈਂਬਰ ਸ਼ਾਹਪੁਰ ਕਲਾਂ, ਤਰਸੇਮ ਸਿੰਘ, ਹਰਜਿੰਦਰ ਸਰਮਾ, ਬਲਵਿੰਦਰ ਸਿੰਘ ਬਿੰਦੀ ਕਣਕਵਾਲ ਭੰਗੂਆ, ਜਗਦੇਵ ਸਿੰਘ ਸਾਬਕਾ ਪੰਚ, ਕਰਨੈਲ ਸਿੰਘ ਸਾਬਕਾ ਪੰਚ ਸ਼ਾਹਪੁਰ ਕਲਾਂ, ਮਨਿੰਦਰ ਸਿੰਘ ਸ਼ਾਹਪੁਰ, ਰਾਜਵੰਤ ਸਿੰਘ ਸ਼ਾਹਪੁਰ, ਗੁਰਜੰਟ ਸਿੰਘ, ਅਜੈਬ ਸਿੰਘ, ਭੋਲਾ ਸਿੰਘ, ਜਗਸੀਰ ਸਿੰਘ, ਸੁਖਚੈਨ ਸਿੰਘ ਆਦਿ ਨੇ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਵਧਾਈਆਂ ਦਿੱਤੀਆਂ ਹਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media