ਲੌਂਗੋਵਾਲ, 15 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਗਰਵਾਲ ਸਭਾ ਸੁਨਾਮ ਦਾ ਇੱਕ ਵਫ਼ਦ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ ‘ਚ ਧਾਰਮਿਕ
ਸਥਾਨਾਂ ਦੇ ਦਰਸ਼ਨਾਂ ਲਈ ਸਥਾਨਕ ਮਹਾਰਾਜਾ ਅਗਰਸੈਨ ਚੌਕ ਵਿਚੋਂ ਮਹਾਰਾਜਾ ਅਗਰਸੈਨ ਜੀ ਦਾ ਅਸ਼ੀਰਵਾਦ ਲੈਣ ਤੋਂ ਬਾਅਦ ਰਵਾਨਾ ਹੋਇਆ।ਸਭਾ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਦੱਸਿਆ ਕਿ ਸਭਾ ਦਾ ਵਫਦ ਮਾਤਾ ਚਿੰਤਪੁਰਨੀ, ਜਵਾਲਾ ਜੀ ਅਤੇ ਬਗਲਾ ਮੁਖੀ ਮੰਦਿਰਾਂ ਦੇ ਦਰਸ਼ਨ ਕਰਕੇ ਐਤਵਾਰ ਨੂੰ ਵਾਪਸ ਆਵੇਗਾ।ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੀ ਜਿੰਦਗੀ ਦੌਰਾਨ ਦੁਨੀਆਦਾਰੀ ਦੇ ਕੰਮਾਂ ਦੇ ਨਾਲ ਨਾਲ ਧਾਰਮਿਕ ਕੰਮਾਂ ਵਿਚ ਵੀ ਹਿੱਸਾ ਲੈਣਾ ਚਾਹੀਦਾ ਹੈ।
ਇਸ ਮੌਕੇ ਸਭਾ ਦੇ ਜਿਲ੍ਹਾ ਪ੍ਰਧਾਨ ਸ਼ਾਮ ਲਾਲ ਸਿੰਗਲਾ, ਸਾਬਕਾ ਪ੍ਰਧਾਨ ਰਵੀ ਕਮਲ ਗੋਇਲ, ਵਿਕਰਮ ਗਰਗ, ਹਰੀ ਦੇਵ ਗੋਇਲ, ਜਗਦੀਸ਼ ਸਿੰਗਲਾ, ਕ੍ਰਿਸ਼ਨ ਸੰਦੋਹਾ, ਜਤਿੰਦਰ ਜੈਨ, ਕਾਲਾ ਧਰਮ ਗੁੜੀਆ, ਰਾਜੀਵ ਬਿੰਦਲ ਆਦਿ ਵੀ ਮੌਜੂਦ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media