ਲੌਂਗੋਵਾਲ, 16 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਦੇ ਓ.ਐਸ.ਡੀ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ।ਸੰਦੀਪ ਸੰਧੂ ਨੇ ਸਾਜਨ ਕਾਂਗੜਾ ਨੂੰ ਥਾਪੜਾ ਦਿੰਦਿਆਂ ਜਿੱਤ ਦੀ ਵਧਾਈ ਦਿੱਤੀ ਅਤੇ ਕੈਪਟਨ ਸਰਕਾਰ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਜੋਰ ਸ਼ੋਰ ਨਾਲ ਕੰਮ ਕਰਨ ਲਈ ਕਿਹਾ।ਸਾਜਨ ਕਾਂਗੜਾ ਨੇ ਯਕੀਨ ਦਿਵਾਇਆ ਕਿ ਉਹ ਮਿਲੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਸੰਗਰੂਰ ਦੇ ਅਮਨਦੀਪ ਚੋਪੜਾ ਵੀ ਹਾਜ਼ਰ ਸਨ ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media