Friday, September 20, 2024

ਬਿਹਾਰ ਦੇ ਪਿੰਡ ਮੰਗੇਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਾ ਹੋਣ ਦਾ ਲਿਆ ਨੋਟਿਸ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਪਟਨਾ ਸਾਹਿਬ SGPC Logoਨੇੜਲੇ ਪਿੰਡ ਮੰਗੇਰ ਜਵਾਲਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਠੀਕ ਢੰਗ ਨਾਲ ਨਾ ਕਰਨ ਕਰਕੇ ਹੋ ਰਹੀ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਹੈ।ਸੋਸ਼ਲ ਮੀਡੀਆ ’ਤੇ ਇਸ ਸਬੰਧੀ ਵਾਇਰਲ ਹੋਈ ਵੀਡੀਓ ਮਗਰੋਂ ਲੌਂਗੋਵਾਲ ਨੇ ਘਟਨਾ ਸਥਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਨੂੰ ਭੇਜਿਆ ਹੈ।ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਮਰਯਾਦਾ ਅਨੁਸਾਰ ਜ਼ਰੂਰੀ ਹੈ ਅਤੇ ਅਣਗਹਿਲੀ ਕਰਨ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ।ਉਨ੍ਹਾਂ ਆਖਿਆ ਕਿ ਸੋਸ਼ਲ ਮੀਡੀਆ ਰਾਹੀਂ ਬਿਹਾਰ ’ਚ ਪੈਂਦੇ ਪਿੰਡ ਜਵਾਲਪੁਰ ਮੰਗੇਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸ੍ਰੀ ਪਟਨਾ ਸਾਹਿਬ ਲਈ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਦੀ ਟੀਮ ਰਵਾਨਾ ਕੀਤੀ ਗਈ ਹੈ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਜਿਥੇ ਸੇਵਾ ਸੰਭਾਲ ’ਚ ਅਣਗਹਿਲੀ ਵਰਤਣ ਦੇ ਮਾਮਲੇ ਦੀ ਪੜਤਾਲ ਕਰਨਗੇ, ਉਥੇ ਹੀ ਪ੍ਰਭਾਵਿਤ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਲਿਆਂਦਾ ਜਾਵੇਗਾ।

          ਲੌਂਗੋਵਾਲ ਨੇ ਕਿਹਾ ਕਿ ਜਿਥੇ-ਜਿਥੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਗਤਾਂ ਵੱਲੋਂ ਪਾਵਨ ਸਰੂਪ ਰੱਖੇ ਗਏ ਹਨ, ਉਸ ਦੀ ਸੇਵਾ ਸੰਭਾਲ ਮਰਯਾਦਾ ਅਨੁਸਾਰ ਹੋਣੀ ਚਾਹੀਦੀ ਹੈ।ਇਸ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਲੌਂਗੋਵਾਲ ਨੇ ਕਿਹਾ ਕਿ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰ ਸਕਦੇ, ਉਨ੍ਹਾਂ ਨੂੰ ਪਾਵਨ ਸਰੂਪ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply