Friday, September 20, 2024

ਸੀਨੀ. ਮੀਤ ਪ੍ਰਧਾਨ ਦੀ ਪਹਿਲਕਦਮੀ ‘ਤੇ ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਨੂੰ ਸੁਚਾਰੂ ਬਣਾਉਣ ਲਈ ਬੈਠਕ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਵਲੋਂ ਕੀਤੀ ਗਈ ਪਹਿਲਕਦਮੀ ‘ਤੇ ਕਮੇਟੀ ਅਤੇ ਇਸ PPNJ1712201901ਨਾਲ ਸਬੰਧਤ ਅਦਾਰਿਆਂ ਵਿਚ ਕੰਮ ਕਰਦੇ ਪ੍ਰਬੰਧਕੀ ਅਮਲੇ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਮੇਟੀ ਅਧਿਕਾਰੀਆਂ ਅਤੇ ਵਿਭਾਗਾਂ ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਪ੍ਰਬੰਧਕੀ ਨਿਰਦੇਸ਼ ਜਾਰੀ ਕੀਤੇ ਹਨ।ਇਕੱਤਰਤਾ ਦੌਰਾਨ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਆਪਣੇ ਤੋਂ ਹੇਠਲੇ ਦਰਜ਼ਾ-ਬ-ਦਰਜ਼ਾ ਮੁਲਾਜ਼ਮਾਂ ਨੂੰ ਜਵਾਬਦੇਹ ਬਣਾਉਣ ਲਈ ਆਪਣੇ ਵਿਭਾਗਾਂ ਦਾ ਮੁਲਾਂਕਣ ਕਰਨ ਅਤੇ ਹਰ ਰੋਜ਼ ਕੀਤੇ ਗਏ ਕੰਮਾਂ ਦੀ ਰਿਪੋਰਟ ਲਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ ਕਰਮਚਾਰੀਆਂ ਅੰਦਰ ਜ਼ੁੰਮੇਵਾਰੀ ਦਾ ਅਹਿਸਾਸ ਪੈਦਾ ਕਰਨ ਅਤੇ ਸਮੇਂ ਦੇ ਪਾਬੰਦ ਰਹਿਣ ਲਈ ਕਹਿਣ।ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੂੰ ਵਰਦੀ ਮਿਲਦੀ ਹੈ, ਉਹ ਬਕਾਇਦਾ ਵਰਦੀ ਪਹਿਨ ਕੇ ਦਫ਼ਤਰ ਆਉਣ।ਮੁਲਾਜ਼ਮ ਦਸਤਾਰਾਂ ਅਤੇ ਦੁਪੱਟੇ ਪ੍ਰਵਾਨਿਤ ਰੰਗਾਂ ਅਨੁਸਾਰ ਹੀ ਸਜਾਉਣ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਪ੍ਰਬੰਧ ਵਿਚ ਅਨੁਸ਼ਾਸਨ ਬਣਾਈ ਰੱਖਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਡਿਊਟੀ ਪ੍ਰਤੀ ਕੁਤਾਹੀ ਕਰਦਾ ਹੈ ਜਾਂ ਅਨੁਸ਼ਾਸਨ ਭੰਗ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਵਿਭਾਗੀ ਕਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਡਾ. ਰੂਪ ਸਿੰਘ ਨੇ ਹਰ ਵਿਭਾਗ ਨੂੰ ਕੇਸਾਂ ਦਾ ਨਿਪਟਾਰਾ ਸਮੇਂ ਸਿਰ ਕਰਨ ਲਈ ਵੀ ਕਿਹਾ।
           ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਤਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਸੁਲੱਖਣ ਸਿੰਘ ਭੰਗਾਲੀ, ਨਿਸ਼ਾਨ ਸਿੰਘ, ਗੁਰਮੀਤ ਸਿੰਘ ਬੁੱਟਰ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply