ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ ਵੱਲੋਂ) ਪ੍ਰਕਾਸ਼ਤ ਕੀਤੇ ਜਾਂਦੇ ਮਾਸਿਕ ਮੈਗਜ਼ੀਨ ‘ਗੁਰਮਤਿ
ਪ੍ਰਕਾਸ਼’ ਦੇ ਸੰਪਾਦਕ ਸਤਵਿੰਦਰ ਸਿੰਘ ਫੂਲਪੁਰ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਹੈ।ਪ੍ਰੋ. ਬਡੂੰਗਰ ਨੇ ਆਖਿਆ ਕਿ ਸਿੱਖ ਸੰਗਤਾਂ ਅੰਦਰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਦਾ ਪ੍ਰਚਾਰ ਕਰਨ ਲਈ ਗੁਰਮਤਿ ਪ੍ਰਕਾਸ਼ ਦਾ ਨਿਵੇਕਲਾ ਸਥਾਨ ਹੈ।ਸਤਵਿੰਦਰ ਸਿੰਘ ਫੂਲਪੁਰ ਨੇ ਸਖ਼ਤ ਮਿਹਨਤ ਨਾਲ ਪਰਚੇ ਵਿਚ ਨਿਖਾਰ ਲਿਆਂਦਾ ਹੈ।ਇਸ ਮੌਕੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਇਹ ਪਰਚਾ ਕੇਵਲ ਡਾਕ ਖਰਚੇ ਵਿਚ ਪਾਠਕਾਂ ਤੱਕ ਪੁੱਜਦਾ ਅਤੇ ਸਮੁੱਚੇ ਸਿੱਖ ਜਗਤ ਨੂੰ ਗੁਰਮਤਿ ਪ੍ਰਕਾਸ਼ ਆਪਣਾ ਘਰ ਦਾ ਸ਼ਿੰਗਾਰ ਬਣਾਉਣ ਲਈ ਇਸ ਦੇ ਮੈਂਬਰ ਬਣਨਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ ਆਦਿ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media