ਭੀਖੀ/ਮਾਨਸਾ, 17 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਰਾਸ਼ਟਰੀ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਬਲਾਕ ਝੁਨੀਰ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਣ ਲਾਲ ਸਿੰਗਲਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਜਿੰਨ੍ਹਾਂ ਸਕੂਲ ਬੱਸਾਂ ਵਿਚ ਸੀ.ਸੀ.ਟੀ.ਵੀ ਕੈਮਰੇ, ਸਪੀਡ ਗਵਰਨਰ, ਫਸਟ ਏਡ ਬਾਕਸ ਅਤੇ ਬੱਸਾਂ ਦਾ ਰੰਗ ਪੀਲਾ ਨਹੀਂ ਸੀ ਜਾਂ ਬੱਚਿਆਂ ਦੇ ਬੈਠਣ ਲਈ ਸੀਟਾਂ ਸਹੀ ਨਹੀਂ ਸਨ।ਉਨ੍ਹਾਂ 8 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ।ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਹਰਦੀਪ ਕੁਮਾਰ, ਨਵਦੀਪ ਕੁਮਾਰ ਅਤੇ ਕਰਨੈਲ ਸਿੰਘ ਏ.ਐਸ.ਆਈ ਸਿਟੀ ਟਰੈਫਿਕ ਪੁਲਿਸ ਮੌਜੂਦ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …