ਕਪੂਰਥਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਕਪੂਰਥਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਿਤੀ 21 ਦੰਸਬਰ 2019 ਨੂੰ ਐਸ.ਐਸ.ਪੀ ਸਤਿੰਦਰ ਸਿੰਘ ਦੇ ਯਤਨਾਂ ਸਦਕਾ ਪੁਲਿਸ ਲਾਈਨ ਕਪੂਰਥਲਾ ਵਿਖੇ ‘ਐਲਡਰ ਡੇਅ’ ਮਨਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸੇਵਾ ਸਿੰਘ ਗੋਸਲ ਨੇ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਪੈਨਸ਼ਨਰਜ਼ ਮੈਂਬਰਾਂ ਨੂੰ 21 ਦਸੰਬਰ 2019 ਨੂੰ ਸਵੇਰੇ 10 ਵਜੇ ਪੁਲਿਸ ਲਾਈਨ ਕਪੂਰਥਲਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸੀਨੀਅਰ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media