ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ
ਵਿਚੋਂ ਮਿਤੀ 18 ਦਸੰਬਰ, 2019 ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਪ੍ਰੀਖਿਆ 06 ਜਨਵਰੀ 2020 ਨੂੰ ਹੋਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਸੰਬੰਧਤ ਪ੍ਰੀਖਿਆਰਥੀ ਨਵੀਂਆਂ ਮਿਤੀਆਂ ਸਬੰਧੀ ਵਧੇੇੇਰੇ ਜਾਣਕਾਰੀ ਲੈਣ ਲਈ ਕਾਲਜ ਦੇ ਪ੍ਰਿੰਸੀਪਲ ਜਾਂ ਕੇਂਦਰ ਨਿਗਰਾਨ ਨਾਲ ਸੰਪਰਕ ਕਰ ਸਕਦੇ ਹਨ।ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।ਇਸ ਸਬੰਧੀ ਜਾਣਕਾਰੀ ਯੂਨੀਵਰਸਿਟੀ ਵੈਬਸਾਈਟ ਉਪਰ ਵੀ ਉਪਲਬਧ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media