ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫ਼ਿਜੀਓਥਰੈਪੀ ਵਿਭਾਗ ਦੇ 5 ਵਿਦਿਆਰਥੀਆਂ ਦੀ ਨਾਮੀ ਕੰਪਨੀ ‘ਮੋਮਸ ਬਿਲੀਫ’ ਦੇ ਵਿਚ ਚੋਣ ਹੋਈ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਗਏ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦੇ ਪਾਤਰ ਦੱਸਦੇ ਹੋਏ ਪਲੇਸਮੈਂਟ ਸੈਲ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਹ ਪਲੇਸਮੈਂਟ ਸੈਲ ਦੀ ਹੀ ਅਣਥੱਕ ਮਿਹਨਤ ਦਾ ਨਤੀਜਾ ਹੈ, ਜਿਹੜਾ ਕਿ ਦਿਨ ਰਾਤ ਵਿਦਿਆਰਥੀਆਂ ਦੀ ਤਰੱਕੀ ਵਾਸਤੇ ਰੁੱਝਿਆ ਰਹਿੰਦਾ ਹੈ।
ਉਨ੍ਹਾਂ ਨੇ ਡਾਇਰੈਕਟਰ ਹਰਭਜਨ ਸਿੰਘ ਰੰਧਾਵਾ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਦੀ ਪ੍ਰਸੰਸਾ ਕਰਦਿਆਂ ਦੱਸਿਆ ਕਿ ਉਕਤ ਕੰਪਨੀ ’ਚ ਚੁਣੇ ਜਾਣ ਵਾਲੇ ਬੀ.ਪੀ.ਟੀ ਦੇ 5 ਵਿਦਿਆਰਥੀਆਂ ਜਿਨ੍ਹਾਂ ’ਚ ਵਾਨੀਆ ਸੇਠ, ਰਵਿੰਦਰਜੀਤ ਕੌਰ, ਵਰਿੰਦਰ ਕੌਰ, ਕੋਮਲਪ੍ਰੀਤ ਕੌਰ ਅਤੇ ਸਿਮਰਨ ਕੌਰ ਹਨ, ਨੂੰ ਕੰਪਨੀ ਵੱਲੋਂ 1.8 ਲੱਖ ਪ੍ਰਤੀ ਸਾਲ ਦੇ ਹਿਸਾਬ ਨਾਲ ਪੈਕੇਜ਼ ਆਫ਼ਰ ਕੀਤਾ ਗਿਆ ਹੈ।
ਇਸ ਮੌਕੇ ਡਾਇਰੈਕਟਰ ਰੰਧਾਵਾ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਇਹੋ ਜਿਹੀਆਂ ਹੋਰ ਵੀ ਕਈ ਨਾਮੀਗਿਨਾਮੀ ਕੰਪਨੀਆਂ ਕਾਲਜ ਕੈਂਪਸ ਦੇ ਅੰਦਰ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਸੱਦੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਨੂੰ ਕਰਵਾਉਣ ਲਈ ਪ੍ਰੋ. ਅਨੁਰੀਤ ਕੌਰ, ਪ੍ਰੋ. ਰਵੀ ਪਟਨੀ, ਪ੍ਰੋ. ਗੁਨੀਤ ਕੌਰ ਅਤੇ ਪ੍ਰੋ. ਕਮਲਜੀਤ ਕੌਰ ਨੇ ਮੁੱਖ ਭੂਮਿਕਾ ਨਿਭਾਈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …