Sunday, October 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਧਾਰਮਿਕ ਸਮਾਰੋਹ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਪਹਿਲੀ PPNJ1812201901ਜਮਾਤ ਦੇ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਵਿੱਚ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਧਾਰਮਿਕ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ।ਵਿਦਿਆਰਥੀਆਂ ਨੇ ‘ਕਲਿ ਤਾਰਣਿ ਗੁਰੂ ਨਾਨਕ ਆਇਆ’ ਸ਼ਬਦ ਦਾ ਸਮੂਹ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਕਿਰਨਜੋਤ ਕੌਰ ਅਤੇ ਸੁਪਰਵਾਈਜਰ ਸ਼੍ਰੀਮਤੀ ਮਨਵਿੰਦਰ ਭੁੱਲਰ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਪ੍ਰੋ. ਹਰੀ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਉਪਦੇਸ਼ਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ । ਸਮਾਰੋਹ ਦੌਰਾਨ ਇੱਕ ਤੋਂ ਵੱਧ ਬਾਣੀ ਕੰਠ ਹੋਣ ਵਾਲੇ ਅਤੇ ਗੁਰਬਾਣੀ ਦੇ ਸ਼ੁੱਧ ਉਚਾਰਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply