ਲੌਂਗੋਵਾਲ, 18 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਰੈਡ ਕਰਾਸ ਸੁਸਾਇਟੀ ਦੇ ਚੇਅਰਪਰਸਨ ਡਾ. ਗਗਨ ਕੁੰਦਰਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਸੰਗਰੂਰ ਵਿਚ ਸੰਜੀਵਨੀ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਰੈਡ ਕਰਾਸ ਸੁਸਾਇਟੀ ਵਲੋਂ ਕੁੱਲ 20 ਕੈਂਪ ਲਾਏ ਜਾ ਚੁੱਕੇ ਹਨ, ਜਿਨਾਂ ਦਾ 6500 ਦੇ ਕਰੀਬ ਲੋੜਵੰਦ ਲੋਕਾਂ ਨੇ ਲਾਹਾ ਲਿਆ ਹੈ।20ਵਾਂ ਕੈਂਪ ਮੂਨਕ ਦੇ ਪਿੰਡ ਰਾਮਪੁਰਾ ਗੁਜਰਾਂ ਵਿਖੇ ਲਾਇਆ ਗਿਆ, ਜਿਸ ਦਾ 158 ਦੇ ਕਰੀਬ ਲੋੜਵੰਦਾਂ ਨੇ ਲਾਭ ਉਠਾਇਆ।ਕੈਂਪ ’ਚ ਐਸ.ਡੀ.ਐਮ ਕਾਲਾ ਰਾਮ ਕਾਂਸਲ ਵੀ ਪੁੱਜੇ।
ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸੁਧੀਰ ਮੋਦਗਿਲ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਖੁਸ਼ਬੂ ਮਿੱਤਲ (ਮੈਡੀਸਨ), ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਸੰਦੀਪ ਰਾਣਾ, ਦੰਦਾਂ ਦੇ ਮਾਹਿਰ ਡਾ. ਰਾਹੁਲ ਮਿੱਤਲ ਤੇ ਹੱਡੀਆਂ ਦੇ ਮਾਹਿਰ ਡਾ. ਮਹਿੰਦਰ ਪਾਲ ਨੇ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ।ਐਸ.ਡੀ.ਐਮ ਕਾਲਾ ਰਾਮ ਕਾਂਸਲ ਨੇ ਮਰੀਜ਼ਾਂ ਅਤੇ ਸਿਹਤ ਅਮਲੇ ਨਾਲ ਗੱਲਬਾਤ ਕੀਤੀ।ਕੈਂਪ ਦੌਰਾਨ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।
ਮੋਦਗਿਲ ਨੇ ਦੱਸਿਆ ਕਿ ਇਨਾਂ ਕੈਂਪਾਂ ਦੀ ਲੜੀ ਤਹਿਤ 3 ਜੁਲਾਈ 2019 ਨੂੰ ਪਹਿਲਾ ਕੈਂਪ ਲਾਇਆ ਗਿਆ ਸੀ ਉਨਾਂ ਆਖਿਆ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਰੈਡ ਕਰਾਸ ਸੁਸਾਇਟੀ ਦੇ ਚੇਅਰਪਰਸਨ ਡਾ. ਗਗਨ ਕੁੰਦਰਾ ਦੀ ਅਗਵਾਈ ਹੇਠ ਸੁਸਾਇਟੀ ਵਲੋਂ ਅਜਿਹੇ ਨੇਕ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …